ਮਹਿਰਾਜ ’ਚ ਅਕਾਲੀ ਦਲ (ਬ) ਦੀ ਵੋਟ ਵਧਾਉਣ ਲਈ ਬੂਥ ਪੱਧਰ ’ਤੇ ਲਾਮਬੰਦੀ
ਮਹਿਰਾਜ, 20 ਸਤੰਬਰ (ਸੁਖਪਾਲ ਮਹਿਰਾਜ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਇਸੇ ਤਹਿਤ ਪੱਤੀ ਕਾਲਾ ਮਹਿਰਾਜ ਵਿਖੇ ਬੂਥ ਕਮੇਟੀ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਹੋਈ।
ਮਹਿਰਾਜ, 20 ਸਤੰਬਰ (ਸੁਖਪਾਲ ਮਹਿਰਾਜ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਇਸੇ ਤਹਿਤ ਪੱਤੀ ਕਾਲਾ ਮਹਿਰਾਜ ਵਿਖੇ ਬੂਥ ਕਮੇਟੀ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬੂਥ ਪੱਧਰ ‘ਤੇ ਪਾਰਟੀ ਦੀਆਂ ਸਰਗਰਮੀਆਂ, ਵਰਕਰਾਂ ਨਾਲ ਤਾਲਮੇਲ ਅਤੇ ਘਰ-ਘਰ ਸੰਪਰਕ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੂਥ ਇੰਚਾਰਜ ਹਰਭਜਨ ਸਿੰਘ ਪੱਤੀ ਕਾਲਾ ਮਹਿਰਾਜ ਅਤੇ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਰਕਰ ਪੂਰੀ ਸਰਗਰਮੀ ਨਾਲ ਲੋਕਾਂ ਨਾਲ ਸੰਪਰਕ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣਗੇ । ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਮਹਿਰਾਜ ਤੋਂ ਅਕਾਲੀ ਦਲ ਦੀ ਵੋਟ ਵਧਾਉਣ ਲਈ ਬੂਥ ਪੱਧਰ ‘ਤੇ ਮਿਹਨਤ ਕੀਤੀ ਜਾਵੇਗੀ । ਇਸ ਮੌਕੇ ਪਾਰਟੀ ਵਰਕਰਾਂ ਨੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹਰਿੰਦਰ ਮਹਿਰਾਜ ਦੀ ਅਗਵਾਈ ‘ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਮਹਿਰਾਜ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਮਲਕੀਤ ਸਿੰਘ, ਗੁਰਸੇਵਕ ਸਿੰਘ, ਨਿਰਮਲ ਸਿੰਘ, ਨਿਰਭੈ ਸਿੰਘ, ਹਰਪ੍ਰੀਤ ਸਿੰਘ ਬੱਬੂ, ਸੰਦੀਪ ਸਿੰਘ, ਗਗਨਦੀਪ ਸਿੰਘ, ਐਮ.ਸੀ. ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।