04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਸਫਲ ਰਹੀ-ਵਿਧਾਇਕ ਬਣਾਂਵਾਲੀ

ਮਾਨਸਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਸਫਲ ਰਹੀ ਹੈ। ਦੇਰ ਸ਼ਾਮ ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕ ਬਣਾਂਵਾਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ, ਜਿਸ ਕਰ ਕੇ ਸਾਰੇ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ।

Ad Position 21
No active advertisement
‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ। ਅਜੀਤ ਤਸਵੀਰ 04-10-2026
ਮਾਨਸਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਸਫਲ ਰਹੀ ਹੈ। ਦੇਰ ਸ਼ਾਮ ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕ ਬਣਾਂਵਾਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ, ਜਿਸ ਕਰ ਕੇ ਸਾਰੇ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ। ਉਨ੍ਹਾਂ ਆਖਿਆ ਕਿ 2027 ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੀ ਨੁਕਤਾਚੀਨੀ ਕਰਦਿਆਂ ਦੋਸ਼ ਲਗਾਇਆ ਕਿ ਇਨ੍ਹਾਂ ਪਾਰਟੀਆਂ ਦੇ ਰਾਜ ਦੌਰਾਨ ਸੂਬੇ ਦਾ ਵਿਨਾਸ਼ ਹੀ ਹੋਇਆ ਹੈ। ਸ: ਬਣਾਂਵਾਲੀ ਨੇ ਇਹ ਵੀ ਦਾਅਵਾ ਕੀਤਾ ਕਿ ਜਿੰਨਾ ਵਿਕਾਸ ਸਰਦੂਲਗੜ੍ਹ ਹਲਕੇ ਦਾ ਸਾਢੇ 4 ਸਾਲ ਦੌਰਾਨ ਹੋਇਆ ਹੈ ਓਨਾ ਪਿਛਲੇ 75 ਵਰ੍ਹਿਆਂ ਦੌਰਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਹਲਕੇ ਦੇ ਸਾਰੇ ਪਿੰਡਾਂ ਦੀਆਂ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਿਆ ਹੈ। ਇਸ ਤੋਂ ਇਲਾਵਾ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ, ਨਵੇਂ ਖੇਡ ਸਟੇਡੀਅਮ ਉਸਾਰੇ ਗਏ ਹਨ ਅਤੇ ਸਿਹਤ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 5 ਅਕਤੂਬਰ ਨੂੰ ਝੁਨੀਰ ਨੇੜਲੇ ਇਤਿਹਾਸਕ ਪਿੰਡ ਫੱਤਾ ਮਾਲੋਕਾ ਵਿਖੇ ‘ਸੱਥ ਮਿਲਣੀ’ ਕਰਨ ਆ ਰਹੇ ਹਨ। ਇਸ ਮੌਕੇ ਉਹ ਪਿੰਡ ਨੂੰ ਹੀ ਨਹੀਂ ਬਲਕਿ ਇਲਾਕੇ ਨੂੰ ਵਿਕਾਸ ਦੇ ਤੋਹਫ਼ੇ ਦੇ ਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਟੱਕਰ , ਦੋ ਜ਼ਖ਼ਮੀ ਅਗਲੀ ਖ਼ਬਰ ਚੋਣ ਕਮਿਸ਼ਨ 'ਤੇ ਉੱਠਦੇ ਸੁਆਲ
Ad Position 24