04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਲੋਕ ਜਨਸ਼ਕਤੀ ਪਾਰਟੀ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼

ਬਠਿੰਡਾ, 3 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਚਿਰਾਗ ਪਾਸਵਾਨ ਦੀ ਅਗਵਾਈ ਵਾਲੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨੇ ਸੂਬੇ ਅੰਦਰ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰਨ ਦਾ ਐਲਾਨ ਕੀਤਾ ਹੈ। ਇਸੇ ਕੜੀ ਤਹਿਤ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਪੰਜਾਬ ਪ੍ਰਧਾਨ ਅਮਰ ਸਿੰਘ ਮਹਿਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਬਠਿੰਡਾ ‘ਚ ਗੱਲਬਾਤ ਕਰਦੇ ਹੋਏ ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਅਮਰ ਸਿੰਘ ਮਹਿਮੀ, ਨਾਲ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗਹਿਰੀਵਾਲਾ। ਤਸਵੀਰ: ਲਵਲੀ 04-10-2026
ਬਠਿੰਡਾ, 3 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਚਿਰਾਗ ਪਾਸਵਾਨ ਦੀ ਅਗਵਾਈ ਵਾਲੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨੇ ਸੂਬੇ ਅੰਦਰ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰਨ ਦਾ ਐਲਾਨ ਕੀਤਾ ਹੈ। ਇਸੇ ਕੜੀ ਤਹਿਤ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਪੰਜਾਬ ਪ੍ਰਧਾਨ ਅਮਰ ਸਿੰਘ ਮਹਿਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਅਮਰ ਸਿੰਘ ਮਹਿਮੀ ਅਤੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਫਿਲਹਾਲ ਪਾਰਟੀ ਵਲੋਂ ਪੰਜਾਬ ਅੰਦਰ ਕਿਸੇ ਵੀ ਸਿਆਸੀ ਦਲ ਨਾਲ ਗੱਠਜੋੜ ਨਹੀਂ ਕੀਤਾ ਜਾ ਰਿਹਾ ਅਤੇ ਪਾਰਟੀ 117 ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਹੈ ਅਤੇ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਚੋਣਾਂ ਦੌਰਾਨ ਪ੍ਰਮੁੱਖਤਾ ਨਾਲ ਉਠਾਏਗੀ। ਉਨ੍ਹਾਂ ਨਗਰ ਨਿਗਮ ਬਠਿੰਡਾ ਨੂੰ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਮਿਲੇ ਵਿਕਾਸ ਫ਼ੰਡਾਂ ਦੀ ਵਰਤੋਂ ‘ਤੇ ਸਵਾਲ ਖੜ੍ਹਾ ਕਰਦੇ ਹੋਏ ਕਿਹਾ ਕਿ ਇਸ ਬਾਰੇ ਉਹ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਨਿਗਮ ਨੂੰ ਮਿਲੇ ਫ਼ੰਡਾਂ ਦੀ ਉੱਚ-ਪੱਧਰੀ ਕੇਂਦਰੀ ਜਾਂਚ ਦੀ ਮੰਗ ਕਰਨਗੇ। ਇਸ ਮੌਕੇ ਪੰਜਾਬ ਯੂਥ ਪ੍ਰਧਾਨ ਸੰਜੀਵ ਥਾਪਰ, ਲੇਬਰ ਸੈੱਲ ਪ੍ਰਧਾਨ ਬਲਜਿੰਦਰ ਸਿੰਘ, ਬਲਾਕ ਪ੍ਰਧਾਨ ਰਜਿੰਦਰ ਰਾਜੂ, ਜਨਰਲ ਸਕੱਤਰ ਅਸ਼ੋਕ ਗੋਇਲ ਵਿੱਕੀ, ਵਪਾਰ ਮੰਡਲ ਤੋਂ ਨਰੇਸ਼ ਕੁਮਾਰ, ਸੰਗਤ ਮੰਡੀ ਬਲਾਕ ਪ੍ਰਧਾਨ ਅੰਗਰੇਜ਼ ਸਿੰਘ, ਰਾਮਪੁਰਾ ਫੂਲ ਬਲਾਕ ਪ੍ਰਧਾਨ ਪ੍ਰਦੀਪ ਕੁਮਾਰ, ਮਹਿਲਾ ਵਿੰਗ ਦੀ ਪ੍ਰਧਾਨ ਰਮਾ ਸ਼ਰਮਾ, ਬਾਲਾ ਜੀ ਸੰਕੀਰਤਨ ਮੰਡਲ ਦੇ ਹੰਸਰਾਜ ਨੀਟੂ ਅਤੇ ਜੈ ਜਵਾਲਾ ਵੈਸ਼ਨੋ ਭਜਨ ਮੰਡਲ ਦੇ ਅਹੁਦੇਦਾਰਾਂ ਸਮੇਤ ਪਾਰਟੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਕਾਬਪੋਸ਼ ਨੌਜਵਾਨਾਂ ’ ਤੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਨਕਦੀ ਤੇ ਮੋਬਾਈਲ ਖੋਹਣ ਦਾ ਦੋਸ਼ ਅਗਲੀ ਖ਼ਬਰ 2027 ਦੇ ਮੈਦਾਨ ਲਈ ਭੁੱਚੋ ’ਚ ਅਕਾਲੀ ਦਲ ਦੀ ਸਰਗਰਮੀ ਤੇਜ਼
Ad Position 24