03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੰਗਤ ਮੰਡੀ ਵਿਖੇ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ’ਤੇ ਖ਼ੁਸ਼ੀ ਪ੍ਰਗਟਾਈ

ਸੰਗਤ ਮੰਡੀ, 3 ਅਕਤੂਬਰ (ਅੰਮ੍ਰਿਤ ਸ਼ਰਮਾ)- ਸੰਗਤ ਮੰਡੀ ਵਿਖੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ‘ਤੇ ਖ਼ੁਸ਼ੀ ਪ੍ਰਗਟਾਈ ਗਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਜਗਤਾਰ ਸਿੰਘ ਪਥਰਾਲਾ ਦੀ ਅਗਵਾਈ ਹੇਠ ਸਵ.

Ad Position 21
No active advertisement
ਮੀਟਿੰਗ ਦੌਰਾਨ ਮੌਜੂਦ ਪਾਰਟੀ ਆਗੂ ਅਤੇ ਵਰਕਰ। ਤਸਵੀਰ: ਅੰਮ੍ਰਿਤਪਾਲ ਸ਼ਰਮਾ 04-10-2026
ਸੰਗਤ ਮੰਡੀ, 3 ਅਕਤੂਬਰ (ਅੰਮ੍ਰਿਤ ਸ਼ਰਮਾ)- ਸੰਗਤ ਮੰਡੀ ਵਿਖੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ‘ਤੇ ਖ਼ੁਸ਼ੀ ਪ੍ਰਗਟਾਈ ਗਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਜਗਤਾਰ ਸਿੰਘ ਪਥਰਾਲਾ ਦੀ ਅਗਵਾਈ ਹੇਠ ਸਵ. ਬਲਜੀਤ ਸਿੰਘ ਜ਼ੈਲਦਾਰ ਦੇ ਗ੍ਰਹਿ ਵਿਖੇ ਹੋਈ ਮੀਟਿੰਗ ‘ਚ ਨਵੇਂ ਵਰਕਰਾਂ ਦੀ ਭਰਤੀ ਅਤੇ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ‘ਚ ਸਮੂਹ ਵਰਕਰਾਂ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਹੋਣ ‘ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਅਗਵਾਈ ‘ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ ਗਿਆ। ਇਸ ਤੋਂ ਬਾਅਦ ਵਰਕਰਾਂ ਨੇ ਫ਼ੈਸਲਾ ਕੀਤਾ ਕਿ ਹਰ ਪਿੰਡ ‘ਚ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ‘ਚ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਧ ਰਹੀਆਂ ਕੀਮਤਾਂ ਦਾ ਵੀ ਡਟ ਕੇ ਵਿਰੋਧ ਕਰਨ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਮਤਾ ਪਾਸ ਕੀਤਾ ਗਿਆ। ਉਨ੍ਹਾਂ ਪਾਰਟੀ ਹਾਈਕਮਾਂਡ ਤੋਂ ਇਹ ਮੰਗ ਰੱਖੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਬਠਿੰਡਾ ਦਿਹਾਤੀ ਨਾਲ ਸਬੰਧਿਤ ਪਾਰਟੀ ਆਗੂ ਨੂੰ ਹੀ ਚੋਣ ਮੈਦਾਨ ‘ ਚ ਉਤਾਰਿਆ ਜਾਵੇ। ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਚਮਕੌਰ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ ਟੋਨੀ ਡੂੰਮਵਾਲੀ, ਜਗਜੀਤ ਸਿੰਘ ਕਾਕਾ ਸਾਬਕਾ ਸਰਪੰਚ ਨਰਸਿੰਘ ਕਾਲੋਨੀ, ਅਵਤਾਰ ਸਿੰਘ ਯੂਥ ਜਨਰਲ ਸਕੱਤਰ ਪੰਜਾਬ, ਰਾਜਿੰਦਰ ਸਿੰਘ ਰਾਜਾ ਸਰਪੰਚ ਸੰਗਤ ਕਲਾਂ, ਛਿੰਦਾ ਸਿੰਘ ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਰਾਏਕੇ ਕਲਾਂ, ਤੇਜਵੀਰ ਕੋਟਫੱਤਾ, ਮੇਜਰ ਸਿੰਘ ਸਰਪੰਚ ਭਾਗੂ, ਜਗਦੇਵ ਸਿੰਘ ਸਰਪੰਚ ਫੂਸ ਮੰਡੀ, ਸੰਦੀਪ ਸਿੰਘ ਸਰਪੰਚ ਬੀੜ ਬਹਿਮਣ, ਕਮਲਜੀਤ ਸਿੰਘ ਸਾਬਕਾ ਸਰਪੰਚ ਕੋਟਲੀ ਸਾਬੋ, ਹਰਕੇਵਲ ਸਿੰਘ ਬਾਜਕ, ਸੁਰਿੰਦਰ ਬਿੱਟੂ ਮਹਿਤਾ, ਸ਼ਰਨਜੀਤ ਸਰਪੰਚ ਜੰਗੀਰਾਣਾ ਅਤੇ ਜਗਦੀਪ ਸਿੰਘ ਮੁਹਾਲਾਂ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਧਵੀ ਨਿਸਕੰਪ ਚੇਤਨਾ ਗਿਰੀ ਵਲੋਂ ਕਥਾ ਜਾਰੀ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਔਰਤਾਂ ਸਮੇਤ 4 ਨਸ਼ਾ ਤਸਕਰ ਕਾਬੂ
Ad Position 24