03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਾਬਕਾ ਵਿਦਿਆਰਥਣ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਵਜੋਂ ਚਮਕੀ

ਬਠਿੰਡਾ, 3 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ. ਏ.

Ad Position 21
No active advertisement
ਵਿਦਿਆਰਥਣ ਬਲਜੀਤ ਕੌਰ। 04-10-2026
ਬਠਿੰਡਾ, 3 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ ਬਠਿੰਡਾ ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਏਸ਼ੀਅਨ ਖੇਡਾਂ 2026 ‘ਚ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਵਜੋਂ ਚਮਕੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿਚ ਚੀਨ ‘ਤੇ 1-0 ਦੀ ਜਿੱਤ ਨਾਲ ਇਤਿਹਾਸ ਰਚਿਆ, ਜਿਸ ਨਾਲ ਏਸ਼ੀਆਈ ਖੇਡਾਂ ਦੇ ਸੋਨ ਤਗਮੇ ਲਈ 44 ਸਾਲਾਂ ਦੀ ਉਡੀਕ ਖ਼ਤਮ ਹੋਈ ਅਤੇ 1982 ਤੋਂ ਲੈ ਕੇ ਏਸ਼ੀਆਈ ਖੇਡਾਂ ਵਿਚ ਭਾਰਤ ਨੂੰ ਦੂਜਾ ਮਹਿਲਾ ਹਾਕੀ ਸੋਨ ਤਗਮਾ ਹਾਸਲ ਹੋਇਆ ਹੈ। ਇਸ ਪ੍ਰਾਪਤੀ ‘ਤੇ ਡੀ.ਏ.ਵੀ ਕਾਲਜ ਬਠਿੰਡਾ ਅਤੇ ਕਾਲਜ ਦੀ ਪ੍ਰਬੰਧਕ ਕਮੇਟੀ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਜੇਤੂ ਭਾਰਤੀ ਟੀਮ ਅਤੇ ਖਿਡਾਰਨ ਬਲਜੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਹੈ। ਡੀ.ਏ.ਵੀ ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਬਲਜੀਤ ਕੌਰ ਤੇ ਉਸ ਦੇ ਕੋਚ ਰਾਜਵੰਤ ਸਿੰਘ ਮਾਨ ਅਤੇ ਸਮੁੱਚੀ ਭਾਰਤੀ ਮਹਿਲਾ ਹਾਕੀ ਟੀਮ ਦੇ ਮੈਂਬਰਾਂ ਨੂੰ ਇਸ ਸ਼ਾਨਦਾਰ ਸੋਨ ਤਗਮੇ ਲਈ ਅਤੇ ਦੇਸ਼ ਨੂੰ ਮਾਣ ਦਿਵਾਉਣ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਸਫਲਤਾ ‘ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ. ਨਿਰਮਲ ਸਿੰਘ, ਪ੍ਰੋ. ਅਜੇ ਵਾਲੀਆ ਅਤੇ ਪ੍ਰੋ. ਲਵਪ੍ਰੀਤ ਕੌਰ ਨੂੰ ਵਧਾਈ ਦਿੱਤੀ। 03 ਬੀਟੀਡੀ07 ਵਿਦਿਆਰਥਣ ਬਲਜੀਤ ਕੌਰ।
Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪੰਜਾਬੀ ਲਿਖਾਰੀ ਸਭਾ ਦਾ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਅਗਲੀ ਖ਼ਬਰ ਬੀਬੀਵਾਲਾ ਤੋਂ ਅੱਧੀ ਦਰਜਨ ਪਰਿਵਾਰ ਅਕਾਲੀ ਦਲ (ਬ) ’ਚ ਸ਼ਾਮਿਲ
Ad Position 24