ਕਨੋਈ ਕਾਂਡ ਨੇ ਪੰਜਾਬ ਸਰਕਾਰ ਦੇ ਦਲਿਤਾਂ ਪ੍ਰਤੀ ਰਵੱਈਏ ਦੀ ਖੋਲ੍ਹੀ ਪੋਲ- ਠੇਕੇਦਾਰ ਧਾਲੀਵਾਲ
ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਸੰਗਰੂਰ ਜ਼ਿਲ੍ਹੇ ਦੇ ਪਿੰਡ ਕਨੋਈ ਵਿਖੇ ਦਲਿਤ ਪਰਿਵਾਰ ਨਾਲ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ.
ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਸੰਗਰੂਰ ਜ਼ਿਲ੍ਹੇ ਦੇ ਪਿੰਡ ਕਨੋਈ ਵਿਖੇ ਦਲਿਤ ਪਰਿਵਾਰ ਨਾਲ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਦੇ ਜਨਰਲ ਸਕੱਤਰ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ’ਤੇ ਦਲਿਤ ਵਰਗ ਦੀ ਸੁਰੱਖਿਆ ਅਤੇ ਹੱਕਾਂ ਪ੍ਰਤੀ ਗੰਭੀਰਤਾ ਨਾ ਦਿਖਾਉਣ ਦੇ ਦੋਸ਼ ਲਗਾਏ ਹਨ । ਉਨ੍ਹਾਂ ਕਿਹਾ ਕਿ ਕਨੋਈ ਵਿਖੇ ਇੱਕ ਦਲਿਤ ਪਰਿਵਾਰ ਨਾਲ ਵਾਪਰੀ ਘਟਨਾ ਬੇਹੱਦ ਚਿੰਤਾਜਨਕ ਹੈ, ਜਿਸ ਦੌਰਾਨ ਪੀੜਤ ਪਰਿਵਾਰ ਦੀ ਸਹਿਮਤੀ ਤੋਂ ਬਗੈਰ ਪੰਜਾਬ ਪੁਲਿਸ ਵਲੋਂ ਸੂਬਾ ਸਰਕਾਰ ਦੀ ਸ਼ਹਿ ’ਤੇ ਉਨ੍ਹਾਂ ਦੇ ਮ੍ਰਿਤਕ ਮੈਂਬਰ ਦਾ ਧੱਕੇ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਤੇ ਇਸ ਘਟਨਾ ਨੇ ਪੰਜਾਬ ਅੰਦਰ ਪੁਲਿਸ ਅਤੇ ਜੰਗਲ ਰਾਜ ਹੋਣ ਦਾ ਖ਼ੁਲਾਸਾ ਕੀਤਾ । ਅਜਿਹੀਆਂ ਘਟਨਾਵਾਂ ਸੂਬੇ ਅੰਦਰ ਦਲਿਤ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀਆਂ ਹਨ। ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਪੁਲਿਸ ਰਾਜ ਅਤੇ ਇਸ ਧੱਕੇਸ਼ਾਹੀ ਤੋਂ ਬਚਾਉਣ ਲਈ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਦਿਆਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਜੋਰ ਲਗਾਉਣਾ ਚਾਹੀਦਾ ਹੈ।