05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਨੋਈ ਪਿੰਡ ਦੇ ਦਲਿਤ ਵਿਅਕਤੀ ਦੇ ਜਬਰੀ ਸਸਕਾਰ ਮਾਮਲੇ ‘ਚ ਕੌਮੀ ਕਮਿਸ਼ਨ ਤੁਰੰਤ ਦਖ਼ਲ ਦੇਣ- ਜਸਵੀਰ ਮਹਿਰਾਜ

ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਦੇ ਪਿੰਡ ਕਨੋਈ ਵਿਚ ਇਕ ਦਲਿਤ ਵਿਅਕਤੀ ਦੇ ਅੰਤਿਮ ਸਸਕਾਰ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਉਪਰ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਇਸ ਮਾਮਲੇ ਵਿਚ ਤੁਰੰਤ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਖ਼ਲ ਦੀ ਮੰਗ ਕਰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 05-10-2026
ਬਠਿੰਡਾ, 4 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਦੇ ਪਿੰਡ ਕਨੋਈ ਵਿਚ ਇਕ ਦਲਿਤ ਵਿਅਕਤੀ ਦੇ ਅੰਤਿਮ ਸਸਕਾਰ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਉਪਰ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਇਸ ਮਾਮਲੇ ਵਿਚ ਤੁਰੰਤ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਖ਼ਲ ਦੀ ਮੰਗ ਕਰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਜਸਵੀਰ ਸਿੰਘ ਮਹਿਰਾਜ ਨੇ ਕਿਹਾ ਕਿ ਕਿਸੇ ਵੀ ਮ੍ਰਿਤਕ ਦੇ ਸਰੀਰ ਨਾਲ ਸੰਬੰਧਿਤ ਕਾਰਵਾਈ ਵਿਚ ਕਾਨੂੰਨੀ ਪ੍ਰਕਿਰਿਆ ਦੇ ਨਾਲ-ਨਾਲ ਪਰਿਵਾਰ ਦੀਆਂ ਭਾਵਨਾਵਾਂ, ਧਾਰਮਿਕ ਰੀਤੀ-ਰਿਵਾਜਾਂ ਅਤੇ ਮਨੁੱਖੀ ਮਰਿਆਦਾ ਦਾ ਸਨਮਾਨ ਹੋਣਾ ਲਾਜ਼ਮੀ ਹੈ ਪਰ ਉਕਤ ਘਟਨਾ ਦੌਰਾਨ ਸਬੰਧਿਤ ਪਰਿਵਾਰ ਨੂੰ ਆਪਣੇ ਹੀ ਪਰਿਵਾਰਕ ਮੈਂਬਰ ਦੇ ਅੰਤਿਮ ਸਸਕਾਰ ਵਿਚ ਸ਼ਾਮਿਲ ਹੋਣ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰੋਕਿਆ ਗਿਆ ਹੈ, ਜਿਸ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਵੀ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦੇਣ ਅਤੇ ਸਰਕਾਰ ਤੋਂ ਤੱਥ ਸਾਹਮਣੇ ਲਿਆਉਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਨੇ ਨਥੇਹਾ ਤੋਂ ਅਜ਼ਾਦ ਉਮੀਦਵਾਰ ਵਜੋਂ ਸ਼ੁਰੂ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਗੁੱਡਜ਼ ਟਰਾਂਸਪੋਰਟ ਵੈੱਲਫੇਅਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਰਾਮ ਸਿੰਘ
Ad Position 24