ਸਾਬਕਾ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਨੇ ਨਥੇਹਾ ਤੋਂ ਅਜ਼ਾਦ ਉਮੀਦਵਾਰ ਵਜੋਂ ਸ਼ੁਰੂ ਕੀਤਾ ਚੋਣ ਪ੍ਰਚਾਰ
ਸੀਗੋ ਮੰਡੀ, 4 ਅਕਤੂਬਰ (ਸ਼ਰਮਾ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉੱਤਰੇ ਸਾਬਕਾ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਵਲੋਂ ਅੱਜ ਪਿੰਡ ਨਥੇਹਾ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਨਥੇਹਾ ਦੇ ਪੰਚਾਇਤ ਮੈਂਬਰ ਸੰਦੀਪ ਸਿੰਘ ਰੰਧਾਵਾ ਅਤੇ ਗੁਰਜੀਤ ਸਿੰਘ ਚਾਹਲ ਦੇ ਘਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦਿਆਂ ਹਲਕੇ ਵਿਚ ਕੀਤੇ ਗਏ ਕੰਮਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸੀਗੋ ਮੰਡੀ, 4 ਅਕਤੂਬਰ (ਸ਼ਰਮਾ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉੱਤਰੇ ਸਾਬਕਾ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਵਲੋਂ ਅੱਜ ਪਿੰਡ ਨਥੇਹਾ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਨਥੇਹਾ ਦੇ ਪੰਚਾਇਤ ਮੈਂਬਰ ਸੰਦੀਪ ਸਿੰਘ ਰੰਧਾਵਾ ਅਤੇ ਗੁਰਜੀਤ ਸਿੰਘ ਚਾਹਲ ਦੇ ਘਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦਿਆਂ ਹਲਕੇ ਵਿਚ ਕੀਤੇ ਗਏ ਕੰਮਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੇ ਵਾਅਦਿਆਂ ਅਤੇ ਜ਼ਮੀਨੀ ਪੱਧਰ ‘ਤੇ ਉਨ੍ਹਾਂ ਦੀ ਪੂਰਤੀ ਵਿਚ ਵੱਡਾ ਅੰਤਰ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਜ਼ਾਦ ਤੌਰ ‘ਤੇ ਲੜਨ ਲਈ ਲੋਕਾਂ ਦੇ ਵਿਚਕਾਰ ਜਾ ਰਹੇ ਹਨ ਅਤੇ ਉਨ੍ਹਾਂ ਦਾ ਮੁੱਖ ਮਕਸਦ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ ਵਿਚ ਉਠਾਉਣਾ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ ਅਤੇ ਲੋਕਾਂ ਦੀ ਰਾਇ ਨੂੰ ਪਹਿਲ ਦੇਣਗੇ। ਇਸ ਮੌਕੇ ਪਿੰਡ ਨਥੇਹਾ ਦੇ ਵੱਡੀ ਗਿਣਤੀ ਵਿਚ ਲੋਕ, ਪੰਚਾਇਤੀ ਨੁਮਾਇੰਦੇ ਅਤੇ ਉਨ੍ਹਾਂ ਸਮਰਥਕ ਹਾਜ਼ਰ ਸਨ।