04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਯੂਥ ਕਲੱਬ ਭੰਗ ਕਰਨ ਦੇ ਫ਼ੈਸਲੇ ਦਾ ਗੁਰਪ੍ਰੀਤ ਮਲੂਕਾ ਵਲੋਂ ਵਿਰੋਧ

ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤੀ ਜਨਤਾ ਪਾਰਟੀ, ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਯੂਥ ਕਲੱਬ ਭੰਗ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਸੂਬੇ ਦੇ 15 ਹਜ਼ਾਰ ਤੋਂ ਵੱਧ ਯੂਥ ਕਲੱਬ ਰੱਦ ਕਰਕੇ ਨੌਜਵਾਨ ਵਰਗ ਨਾਲ ਧ੍ਰੋਹ ਕਮਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-10-2026
ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤੀ ਜਨਤਾ ਪਾਰਟੀ, ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਯੂਥ ਕਲੱਬ ਭੰਗ ਕਰਨ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਸੂਬੇ ਦੇ 15 ਹਜ਼ਾਰ ਤੋਂ ਵੱਧ ਯੂਥ ਕਲੱਬ ਰੱਦ ਕਰਕੇ ਨੌਜਵਾਨ ਵਰਗ ਨਾਲ ਧ੍ਰੋਹ ਕਮਾਇਆ ਗਿਆ ਹੈ। ਮਲੂਕਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਆਸੀ ਲਾਹਾ ਲੈਣ ਦੇ ਮਕਸਦ ਨਾਲ ਖੇਡਾਂ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਸਰਗਰਮ ਯੂਥ ਕਲੱਬਾਂ ਨੂੰ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਨਵੇਂ ਸਿਰੇ ਤੋਂ ਕਲੱਬ ਬਣਾਕੇ ਉਨ੍ਹਾਂ ਵਿਚ ‘ਆਪ’ ਨਾਲ ਸਬੰਧਿਤ ਵਰਕਰਾਂ ਨੂੰ ਸ਼ਾਮਲ ਕਰਨ ਦੀ ਹੈ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਲਾਹਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਲੱਬ ਬਣਾਉਣ ਲਈ 21 ਮੈਂਬਰ ਲਾਜ਼ਮੀ ਹਨ ਅਤੇ ਇਨ੍ਹਾਂ ਮੈਂਬਰਾਂ ਦੀ ਉਮਰ 15 ਤੋਂ 36 ਸਾਲ ਹੋਣੀ ਚਾਹੀਦੀ ਹੈ। ਪਰ ਇਸ ਉਮਰ ਵਰਗ ਦੇ ਨੌਜਵਾਨਾਂ ਵਿਚ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਹੈ, ਜਿਸ ਕਾਰਨ ਉਹ ਨਵੇਂ ਕਲੱਬ ਬਣਾਉਣ ਦੀ ਪ੍ਰਕਿਰਿਆ ਵਿਚ ਦਿਲਚਸਪੀ ਨਹੀਂ ਦਿਖਾ ਰਹੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਯੂਥ ਕਲੱਬਾਂ ਨੂੰ ਭੰਗ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈ ਕੇ ਪੁਰਾਣੇ ਕਲੱਬ ਬਹਾਲ ਕੀਤੇ ਜਾਣ। ਇਸ ਮੌਕੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਬੂਟਾ ਸਿੰਘ ਭਾਈਰੂਪਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਗੁਰਜੀਤ ਸਿੰਘ ਗੋਰਾ ਦਿਉਣ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਲਹਿਰਾ ਮੁਹੱਬਤ ’ਚ ਚਲਾਇਆ ਨਸ਼ਿਆਂ ਵਿਰੁੱਧ ਸਰਚ ਆਪ੍ਰੇਸ਼ਨ, 26 ਕਾਬੂ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਮੀਟਿੰਗ
Ad Position 24