06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ ਹੈਰੋਇਨ ਅਤੇ ਨਸ਼ੀਲੇ ਕੈਪਸੂਲ ਬਰਾਮਦ

ਬਠਿੰਡਾ, 5 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ । ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 4.

Ad Position 21
No active advertisement
ਅਜੀਤ ਡੈਸਕ 06-10-2026
ਬਠਿੰਡਾ, 5 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ । ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 4.22 ਗ੍ਰਾਮ ਹੈਰੋਇਨ ਅਤੇ 75 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਬਰਾਮਦ ਕੀਤੇ ਗਏ ਹਨ ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਬੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਕੈਂਟ ਰਿੰਗ ਰੋਡ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 4.22 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰੋਹਿਤ ਵਾਸੀ ਧੋਬੀਆਣਾ ਵਾਸੀ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ‘ਤੇ ਰਿਹਾਅ ਕਰ ਦਿੱਤਾ ਹੈ। ਦੂਸਰੇ ਮਾਮਲੇ ਵਿਚ ਜਾਂਚ ਅਧਿਕਾਰੀ ਨਰਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਪਟਾ ਮਾਰਕੀਟ ਪਾਸੋਂ ਵਿਸ਼ਾਲ ਕੁਮਾਰ ਤੇ ਬੰਟੀ ਸਿੰਘ ਵਾਸੀ ਬਠਿੰਡਾ 2 ਵਿਅਕਤੀਆਂ ਨੂੰ 75 ਨਸ਼ੀਲੇ ਕੈਪਸੂਲਾਂ ਸਣੇ ਕਾਬੂ ਕੀਤਾ ਗਿਆ। ਜਿਨ੍ਹਾਂ ‘ਤੇ ਨਸ਼ਾ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਅਦਾਲਤ ਵਲੋਂ ਇਕ ਬਰੀ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਨਾਜ਼ੁਕ ਖੇਤਰਾਂ ’ਚ ਚਲਾਈ ਖੋਜ ਮੁਹਿੰਮ
Ad Position 24