06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਅਦਾਲਤ ਵਲੋਂ ਇਕ ਬਰੀ

ਬਠਿੰਡਾ, 5 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਇਕ ਅਦਾਲਤ ਨੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ’ਚ ਨਾਮਜ਼ਦ ਇਕ ਔਰਤ ਨੂੰ ਬਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਇਕ ਪਿੰਡ ਦੇ ਵਿਅਕਤੀ ਦੇ ਬਿਆਨਾਂ ਉੱਪਰ ਥਾਣਾ ਸੰਗਤ ਦੀ ਪੁਲਿਸ ਵਲੋਂ 5/7 ਜਨਵਰੀ 2024 ਨੂੰ ਧਾਰਾ 306/506 ਆਈ.

Ad Position 21
No active advertisement
ਅਜੀਤ ਡੈਸਕ 06-10-2026
ਬਠਿੰਡਾ, 5 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਇਕ ਅਦਾਲਤ ਨੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਮਾਮਲੇ ’ਚ ਨਾਮਜ਼ਦ ਇਕ ਔਰਤ ਨੂੰ ਬਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਇਕ ਪਿੰਡ ਦੇ ਵਿਅਕਤੀ ਦੇ ਬਿਆਨਾਂ ਉੱਪਰ ਥਾਣਾ ਸੰਗਤ ਦੀ ਪੁਲਿਸ ਵਲੋਂ 5/7 ਜਨਵਰੀ 2024 ਨੂੰ ਧਾਰਾ 306/506 ਆਈ.ਪੀ.ਸੀ. ਤਹਿਤ ਥਾਣਾ ਸੰਗਤ ਵਿਖੇ ਸ਼ੀਨੂ ਅਰੋੜਾ ਵਾਸੀ ਮਲੋਟ ਦੇ ਖਿਲਾਫ਼ ਇਸ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਸੀ ਕਿ ਸ਼ੀਨੂੰ ਦਾ ਉਸ ਦੇ ਲੜਕੇ ਨਾਲ ਰਿਸ਼ਤਾ ਤੈਅ ਹੋਇਆ ਸੀ ਪਰ ਇਸ ਦੌਰਾਨ ਦੋਵੇਂ ਧਿਰਾਂ ਦਾ ਮਨ-ਮੁਟਾਅ ਹੋ ਗਿਆ ਤੇ ਉਨ੍ਹਾਂ ਰਿਸ਼ਤੇ ਤੋਂ ਜਵਾਬ ਦੇ ਦਿੱਤਾ, ਜਿਸ ਬਾਅਦ ਸ਼ੀਨੂ ਜਬਰੀ ਉਨ੍ਹਾਂ ਦੇ ਘਰ ਆ ਕੇ ਰਹਿਣ ਲੱਗ ਪਈ। ਸ਼ੀਨੂੰ ਦੇ ਉਕਸਾਉਣ ’ਤੇ ਉਸ ਦੀ ਪਤਨੀ ਨੇ 30 ਦਸੰਬਰ 2023 ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ ਤੇ 6 ਜਨਵਰੀ 2024 ਨੂੰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਦੀ ਕਾਨੂੰਨੀ ਪੈਰਵਾਈ ਲਈ ਬਚਾਅ ਪੱਖ ਵਲੋਂ ਹਰਪਿੰਦਰ ਸਿੰਘ ਸਿੱਧੂ ਨੂੰ ਆਪਣਾ ਵਕੀਲ ਮੁਕੱਰਰ ਕੀਤਾ ਗਿਆ ਸੀ, ਜਿਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਤੇ ਸਬੂਤਾਂ ਦੀ ਘਾਟ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਦੀ ਅਦਾਲਤ ਨੇ ਕੇਸ ਦਾ ਨਿਪਟਾਰਾ ਕਰਦਿਆਂ ਇਸ ਮਾਮਲੇ ’ਚੋਂ ਸ਼ੀਨੂੰ ਅਰੋੜਾ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਆਦੇਸ਼ ਇੰਸਟੀਚਿਊਟ ’ਚ ਦੂਜੀ ਨੋਰਥ ਜ਼ੋਨਲ ਕੰਪ੍ਰਿਹੈਂਸਿਵ ਕੈਟਰੇਕਟ ਕਾਨਫਰੰਸ 2026 ਦਾ ਸਫਲ ਆਯੋਜਨ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ ਹੈਰੋਇਨ ਅਤੇ ਨਸ਼ੀਲੇ ਕੈਪਸੂਲ ਬਰਾਮਦ
Ad Position 24