07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਿਸਾਨਾਂ ਨੇ ਦੂਜੇ ਦਿਨ ਬਾਅਦ ਦੁਪਹਿਰ ਛੱਡਿਆ ਮਿੰਨੀ ਸਕੱਤਰੇਤ ਦਾ ਘਿਰਾਓ, ਅਫ਼ਸਰਸ਼ਾਹੀ ਦਾ ਦਾਖਲਾ ਕੀਤਾ ਬੰਦ

ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਕਿਸਾਨਾਂ-ਮਜ਼ਦੂਰਾਂ ਦੀਆਂ ਭੱਖਦੀਆਂ 13 ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬੀਤੇ ਕੱਲ ਤੋਂ ਬਠਿੰਡਾ ਦੇ ਮਿੰਨੀ ਸਕੱਤਰੇਤ ਦਾ ਕੀਤਾ ਗਿਆ ਘਿਰਾਓ ਦੂਜੇ ਦਿਨ ਵੀ ਲਗਾਤਾਰ ਜਾਰੀ ਰਿਹਾ। ਇਸ ਦੌਰਾਨ ਦੂਜੇ ਦਿਨ ਕਿਸਾਨਾਂ ਵਲੋਂ ਸਵੇਰ ਤੋਂ ਹੀ ਸਕੱਤਰੇਤ ਦੇ ਸਾਰੇ ਗੇਟਾਂ ਦਾ ਮੁਕੰਮਲ ਘਿਰਾਓ ਕਰ ਲਿਆ ਗਿਆ ਤੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਸਕੱਤਰੇਤ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ।

Ad Position 21
No active advertisement
ਬਠਿੰਡਾ ਵਿਖੇ ਮਿੰਨੀ ਸਕੱਤਰੇਤ ਦੇ ਘਿਰਾਓ ਦੌਰਾਨ ਕਿਸਾਨ ਮੋਰਚੇ ਵਿਚ ਪੁੱਜੇ ਖੁਦਕੁਸ਼ੀ ਪੀੜ੍ਹਤ ਪਰਿਵਾਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ: ਲਵਲੀ 07-10-2026
ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਕਿਸਾਨਾਂ-ਮਜ਼ਦੂਰਾਂ ਦੀਆਂ ਭੱਖਦੀਆਂ 13 ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬੀਤੇ ਕੱਲ ਤੋਂ ਬਠਿੰਡਾ ਦੇ ਮਿੰਨੀ ਸਕੱਤਰੇਤ ਦਾ ਕੀਤਾ ਗਿਆ ਘਿਰਾਓ ਦੂਜੇ ਦਿਨ ਵੀ ਲਗਾਤਾਰ ਜਾਰੀ ਰਿਹਾ। ਇਸ ਦੌਰਾਨ ਦੂਜੇ ਦਿਨ ਕਿਸਾਨਾਂ ਵਲੋਂ ਸਵੇਰ ਤੋਂ ਹੀ ਸਕੱਤਰੇਤ ਦੇ ਸਾਰੇ ਗੇਟਾਂ ਦਾ ਮੁਕੰਮਲ ਘਿਰਾਓ ਕਰ ਲਿਆ ਗਿਆ ਤੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਸਕੱਤਰੇਤ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ। ਇਸ ਮੌਕੇ ਖੁਦਕੁਸ਼ੀ ਕਰ ਗਏ ਕਿਸਾਨਾਂ-ਮਜ਼ਦੂਰਾਂ ਦੀਆਂ ਤਸਵੀਰਾਂ ਲੈ ਕੇ ਪੁੱਜੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਵਿੱਥਿਆ ਦੱਸਦੇ ਹੋਏ ਸਰਕਾਰੀ ਮੁਆਵਜ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਉੱਪ-ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਔਰਤ ਆਗੂ ਹਰਿੰਦਰ ਕੌਰ ਬਿੰਦੂ ਤੇ ਕਰਮਜੀਤ ਕੌਰ ਲਹਿਰਾਖਾਨਾ ਨੇ ਕਿਹਾ ਕਿ ਪੰਜਾਬ ਭਰ ਵਿਚ ਬੀਤੇ ਕੱਲ ਤੋਂ ਡੀ.ਸੀ. ਦਫਤਰ ਦੇ ਕੀਤੇ ਘਿਰਾਓ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਮੰਗਾਂ ਦੇ ਹੱਲ ਸਬੰਧੀ ਇਕ ਵਾਰ ਪੰਜਾਬ ਦੇ ਤਿੰਨ ਕੈਬਨਿਟ ਮੰਤਰੀਆਂ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ ਨਾਲ ਜਥੇਬੰਦੀ ਦੀ 13 ਅਕਤੂਬਰ ਨੂੰ ਮੀਟਿੰਗ ਕਰਵਾਉਣ ਦਾ ਲਿਖਤੀ ਸੱਦਾ ਪੱਤਰ ਰਾਹੀਂ ਭਰੋਸਾ ਦਿੱਤਾ ਹੈ, ਜਿਸ ਦੇ ਚਲਦਿਆਂ ਅਗਲੇ ਐਲਾਨ ਅਤੇ ਐਕਸ਼ਨ ਨੂੰ ਰੋਕਦੇ ਹੋਏ ਮਿੰਨੀ ਸਕੱਤਰੇਤ ਦਾ ਘਿਰਾਓ ਛੱਡ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਚੇਤਵਾਨੀ ਦਿੰਦੇ ਹੋਏ ਕਿਹਾ ਕਿ ਉਕਤ ਮੀਟਿੰਗ ਦੌਰਾਨ ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਸਰਕਾਰ ਨੇ ਤਸੱਲੀਬਖਸ ਹੱਲ ਨਾ ਕੀਤਾ ਤਾਂ ਅਤੇ ਮੁੜ ਟਾਲ-ਮਟੋਲ ਦੀ ਨੀਤੀ ਵਰਤੀ ਤਾਂ ਫੌਰੀ ਅਗਲੇ ਤਿੱਖੇ ਐਲਾਨ ਕੀਤਾ ਜਾਵੇਗਾ ਤੇ ਸੂਬਾ ਸਰਕਾਰ ਕਿਸਾਨਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨਾਂ ਸਮੂਹ ਕਿਸਾਨਾਂ-ਮਜਦੂਰਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਉਹ ਪਰਿਵਾਰਾਂ ਸਮੇਤ ਸੰਘਰਸ਼ਾਂ ਦੇ ਮੈਦਾਨ ‘ਚ ਆਉਣ ਲਈ ਤਿਆਰ ਰਹਿਣ। ਇਸ ਮੌਕੇ ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂ ਕੇ, ਪਰਮਜੀਤ ਕੌਰ ਪਿੱਥੋ, ਹਰਜਿੰਦਰ ਸਿੰਘ ਬੱਗੀ, ਜਗਸੀਰ ਸਿੰਘ ਝੁੰਬਾ ਸਮੇਤ ਬਲਾਕਾਂ ਦੇ ਪ੍ਰਧਾਨ ਅਤੇ ਸਕੱਤਰਾਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨ੍ਹੱਈਆ ਚੌਂਕ ਵਿਚ ਲੱਗਿਆ ਜਾਮ, ਸੈਂਕੜੇ ਵਾਹਨ ਫਸੇ ਅਗਲੀ ਖ਼ਬਰ ਵੱਡੀ ਗਿਣਤੀ ਕਾਂਗਰਸੀਆਂ ਨੇ ਪਰਗਟ ਸਿੰਘ ਦੇ ਪ੍ਰਧਾਨ ਬਣਨ ਦੀ ਖੁਸ਼ੀ ’ਚ ਸਿੱਧੂ ਦੀ ਅਗਵਾਈ ਹੇਠ ਵੰਡੇ ਲੱਡੂ
Ad Position 24