07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅਖੌਤੀ ਕੱਟੜ ਇਮਾਨਦਾਰੀ ਹੋਈ ਬੇਨਕਾਬ - ਗੁਰਪ੍ਰੀਤ ਮਲੂਕਾ ਭ੍ਰਿਸ਼ਟਾਚਾਰ ਦੇ ਮਾਮਲੇ ਸੀ . ਬੀ . ਆਈ ਨੂੰ ਸੌਂਪਣ ਦਾ ਸਵਾਗਤ

ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ): ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਈ. ਡੀ ਵਲੋਂ ਉਠਾਏ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹਾਈ ਕੋਰਟ ਵਲੋਂ ਕੇਂਦਰੀ ਜਾਂਚ ਏਜੰਸੀ (ਸੀ.

Ad Position 21
No active advertisement
ਅਜੀਤ ਡੈਸਕ 07-10-2026
ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ): ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਈ.ਡੀ ਵਲੋਂ ਉਠਾਏ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹਾਈ ਕੋਰਟ ਵਲੋਂ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ) ਨੂੰ ਸੌਂਪਣ ਦਾ ਸਵਾਗਤ ਕੀਤਾ ਹੈ। ਮਲੂਕਾ ਨੇ ਦੋਸ਼ ਲਗਾਏ ਕਿ ਈ.ਡੀ ਵਲੋਂ ਵਾਰ-ਵਾਰ ਡੀ.ਜੀ.ਪੀ ਨੂੰ ਇਸ ਮਾਮਲੇ ’ਚ ਸੀ.ਐਮ.ਓ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੇ ਨਜ਼ਦੀਕੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਡੀ.ਜੀ.ਪੀ ਅਤੇ ਪੰਜਾਬ ਸਰਕਾਰ ਦੋਸ਼ੀਆਂ ਨੂੰ ਬਚਾਉਣ ਲਈ ਮਾਮਲੇ ਨੂੰ ਅੱਗੇ ਪਾਉਂਦੀ ਰਹੀ। ਸਰਕਾਰ ਦੇ ਨਾ ਪੱਖੀ ਰਵਈਏ ਨਾਲ ਕੱਟੜ ਇਮਾਨਦਾਰੀ ਬੇਨਕਾਬ ਹੋ ਗਈ। ਮਲੂਕਾ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੇ ਓ.ਐਸ.ਡੀ ਅਤੇ ਉਸਦੇ ਨਜ਼ਦੀਕੀਆਂ ਨੇ ਵੱਡੇ ਅਧਿਕਾਰੀਆਂ ਨੂੰ ਮਲਾਈਦਾਰ ਪੋਸਟਿੰਗ ਕੁੱਝ ਰੀਅਲ ਅਸਟੇਟ ਕਾਰੋਬਾਰੀਆਂ ਨੂੰ ਲਾਭ ਦੇਣ ਲਈ ਗਮਾਡਾ ਦੀਆਂ ਨੀਤੀਆਂ ’ਚ ਬਦਲਾਅ ਤੋਂ ਲੈ ਕੇ ਅਸਲਾ ਲਾਇਸੈਂਸ ਜਾਰੀ ਕਰਨ ਵਰਗੇ ਮਾਮਲਿਆਂ ’ਚ ਘਪਲਾ ਕੀਤਾ ਗਿਆ। ਮਲੂਕਾ ਨੇ ਕਿਹਾ ਈ.ਡੀ ਵਲੋਂ ਡੀ.ਜੀ.ਪੀ ਨੂੰ ਮਾਮਲਾ ਦਰਜ ਕਰਕੇ ਖ਼ੁਦ ਜਾਂਚ ਕਰਨ ਦਾ ਮੌਕਾ ਦਿੱਤਾ ਗਿਆ। ਜੇਕਰ ਸੀ.ਐਮ.ਓ ’ਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ ਸੀ ਤਾਂ ਸਰਕਾਰ ਖ਼ੁਦ ਇਸ ਦੀ ਜਾਂਚ ਕਰਵਾ ਸਕਦੀ ਸੀ। ਇਸ ਤੋਂ ਪਹਿਲਾਂ ਵੀ ਸਰਕਾਰ ਦੇ ਮੰਤਰੀ ਵਿਜੇ ਸਿੰਗਲਾ, ਫ਼ੌਜਾਂ ਸਿੰਘ ਸਰਾਰੀ, ਵਿਧਾਇਕ ਅਮਿਤ ਰਤਨ ਕੋਟਫੱਤਾ, ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਦਰਜ ਮਾਮਲਿਆਂ ’ਚ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉੱਚ ਅਦਾਲਤ ਨੇ ਸਰਕਾਰ ਅਤੇ ਪੰਜਾਬ ਪੁਲਿਸ ਦੀ ਮੰਸ਼ਾ ਅਤੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੀ ਇਹ ਮਾਮਲਾ ਕੇਂਦਰ ਦੀ ਭਰੋਸੇਯੋਗ ਜਾਂਚ ਏਜੰਸੀ ਸੀ.ਬੀ.ਆਈ ਨੂੰ ਸੌਂਪ ਦਿੱਤੀ ਹੈ। ਸੀ.ਬੀ.ਆਈ ਦੀ ਜਾਂਚ ਨਾਲ ਪੰਜਾਬ ਦੇ ਲੋਕਾਂ ਦੀ ਲੁੱਟ ਕਰਨ ਵਾਲਾ ਇੱਕ ਵੀ ਦੋਸ਼ੀ ਨਹੀ ਬਚੇਗਾ। ਉੱਚ ਅਦਾਲਤ ਨੇ ਤੱਥਾਂ ਦੇ ਅਧਾਰ ’ਤੇ ਹੀ ਫ਼ੈਸਲਾ ਕੀਤਾ ਹੈ ਅਤੇ ਸਰਕਾਰ ਨੂੰ ਸੁਪਰੀਮ ਕੋਰਟ ’ਚ ਵੀ ਕੋਈ ਰਾਹਤ ਨਹੀਂ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਯਾਦਵਿੰਦਰ ਸਿੰਘ ਜੈਮੀ ਪੀਰਕੋਟ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ... ਅਗਲੀ ਖ਼ਬਰ ਬੰਦੀ ਸਿੰਘਾਂ ਦੀਆਂ ਰਿਹਾਈਆਂ ਬਾਰੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਨਾਲ ਮੀਟਿੰਗ 12 ਨੂੰ
Ad Position 24