...ਤੇ ਭੁੱਚੋ ਮੰਡੀ ਵਿਚ ਲੱਡੂ ਵੰਡ ਕੇ ਮਨਾਈ ਖੁਸ਼ੀ
ਭੁੱਚੋ ਮੰਡੀ, 6 ਅਕਤੂਬਰ (ਬਿੱਕਰ ਸਿੰਘ ਸਿੱਧੂ)-ਹਲਕਾ ਭੁੱਚੋ ਮੰਡੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਭੋਲਾ ਦੀ ਅਗਵਾਈ ਹੇਠ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖੁਸ਼ੀ ਵਿਚ ਵਰਕਰਾਂ ਅਤੇ ਆਮ ਲੋਕਾਂ ਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਵਰਕਰਾਂ ਨੇ ਪਾਰਟੀ ਦੇ ਹੱਕ ਵਿਚ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਭ
ਭੁੱਚੋ ਮੰਡੀ ਵਿਖੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੇ ਲੱਡੂ ਵੰਡ ਕੇ ਖੁਸ਼ੀ ਮਨਾਉਂਦੇ ਹੋਏ ਸਮੂਹ ਕਾਂਗਰਸੀ। ਤਸਵੀਰ: ਬਿੱਕਰ ਸਿੰਘ ਸਿੱਧੂ
07-10-2026
ਭੁੱਚੋ ਮੰਡੀ, 6 ਅਕਤੂਬਰ (ਬਿੱਕਰ ਸਿੰਘ ਸਿੱਧੂ)-ਹਲਕਾ ਭੁੱਚੋ ਮੰਡੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਭੋਲਾ ਦੀ ਅਗਵਾਈ ਹੇਠ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖੁਸ਼ੀ ਵਿਚ ਵਰਕਰਾਂ ਅਤੇ ਆਮ ਲੋਕਾਂ ਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਵਰਕਰਾਂ ਨੇ ਪਾਰਟੀ ਦੇ ਹੱਕ ਵਿਚ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਬੋਲਦਿਆਂ ਮਹਿੰਦਰ ਸਿੰਘ ਭੋਲਾ ਨੇ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪੂਰੀ ਪਾਰਟੀ ਅਤੇ ਵਰਕਰਾਂ ਵਿਚ ਇਕ ਨਵਾਂ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਹੇ ਪਰਗਟ ਸਿੰਘ ਨੂੰ ਇਹ ਜ਼ਿੰਮੇਵਾਰੀ ਦੇ ਕੇ ਕਾਂਗਰਸ ਹਾਈਕਮਾਨ ਨੇ ਪਾਰਟੀ ਵਿਚ ਇਕ ਨਵੀਂ ਜਾਨ ਪਾ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਰਗਟ ਸਿੰਘ ਇਕ ਬੇਹੱਦ ਇਮਾਨਦਾਰ, ਸਾਫ਼ ਸੁਥਰੇ ਅਕਸ ਅਤੇ ਸੂਝਵਾਨ ਆਗੂ ਹਨ। ਇਕ ਨਿਰਪੱਖ ਵਿਅਕਤੀ ਨੂੰ ਇਹ ਕਮਾਨ ਸੌਂਪੇ ਜਾਣ ਨਾਲ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਭੋਲਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਰਗਟ ਸਿੰਘ ਹਰ ਇਕ ਪਾਰਟੀ ਆਗੂ ਤੇ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਅਗਵਾਈ ਹੇਠ ਇਕ ਮਜ਼ਬੂਤ, ਇਮਾਨਦਾਰ ਅਤੇ ਸਾਫ਼-ਸੁਥਰੀ ਟੀਮ ਜਨਤਾ ਦੇ ਹਿੱਤਾਂ ਲਈ ਕੰਮ ਕਰਦੀ ਹੋਈ ਦਿਖਾਈ ਦੇਵੇਗੀ। ਇਸ ਮੌਕੇ ਸਾਬਕਾ ਕੌਂਸਲਰ ਪ੍ਰੇਮ ਕੁਮਾਰ, ਸ਼ਾਮ ਲਾਲ, ਸਾਬਕਾ ਸਰਪੰਚ ਨਮਤੇਜ ਸਿੰਘ, ਜਸਕਰਨ ਸਿੰਘ ਹਲਕਾ ਯੂਥ ਪ੍ਰਧਾਨ, ਪਵਨਦੀਪ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਇੰਦਰਜੀਤ ਸਿੰਘ, ਰਾਜਵੀਰ ਸਿੰਘ ਸਰਪੰਚ, ਲਖਵਿੰਦਰ ਸਿੰਘ ਸਾਬਕਾ ਸਰਪੰਚ, ਕੌਰਾ ਬਾਬਾ, ਹਰਪਾਲ ਸਿੰਘ, ਬਿੰਦਰ ਸਿੰਘ, ਬਲਵਿੰਦਰ ਸਿੰਘ, ਕਾਕਾ ਪ੍ਰਧਾਨ, ਜਗਜੀਤ ਸਿੰਘ, ਲਖਵੀਰ ਸਿੰਘ, ਕਾਲਾ, ਬਲਕਰਨ ਸਿੰਘ ਸਰਪੰਚ, ਰਣਜੀਤ ਸਿੰਘ ਪੀ.ਸੀ.ਸੀ. ਡੈਲੀਗੇਟ, ਸੋਹਣ ਸਿੰਘ ਅਤੇ ਪਰਮਜੀਤ ਸਿੰਘ ਆਦਿ ਹਾਜ਼ਰ ਸਨ।