06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਲੇਰਕੋਟਲਾ ਦੇ ‘ਡੀ.ਸੀ. ਸ਼ਿਆਮਕਰਨ ਤਿੜਕੇ’ ਦੇ ‘ਤਿੜਕੇ ਬੋਲਾਂ’ ਖ਼ਿਲਾਫ਼ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ’ਚ ਕੰਮਕਾਜ ਠੱਪ

ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ): ਪੰਜਾਬ ਭਰ ਦੇ ਡੀ. ਸੀ.

Ad Position 21
No active advertisement
ਡੀ.ਸੀ. ਮਲੇਰਕੋਟਲਾ ਖ਼ਿਲਾਫ਼ ਵਿੱਢੇ ਸੰਘਰਸ਼ ਤਹਿਤ ਬਠਿੰਡਾ ਡੀ.ਸੀ. ਦਫ਼ਤਰ ਦੇ ਕਰਮਚਾਰੀ ਰੋਸ ਪ੍ਰਗਟ ਕਰਦੇ ਹੋਏ। 07-10-2026
ਬਠਿੰਡਾ, 6 ਅਕਤੂਬਰ (ਸੱਤਪਾਲ ਸਿੰਘ ਸਿਵੀਆਂ): ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮਾਂ ਵਲੋਂ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ‘ਵਿਰਾਜ ਸ਼ਿਆਮਕਰਨ ਤਿੜਕੇ’ ਦੇ ਆਪਣੇ ਦਫ਼ਤਰੀ ਅਮਲੇ ਪ੍ਰਤੀ ਵਰਤੇ ਗਏ ‘ਤਿੜਕੇ’ ਸ਼ਬਦਾਂ ਖ਼ਿਲਾਫ਼ ਸ਼ੁਰੂ ਕੀਤਾ ਗਿਆ, ਸੰਘਰਸ਼ ਹੁਣ ਸੂਬਾ ਪੱਧਰ ’ਤੇ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਤਹਿਤ ਅੱਜ ਬਠਿੰਡਾ ਸਮੇਤ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮਾਂ ਵਲੋਂ ਹੜਤਾਲ ਕਰਕੇ ਦਫ਼ਤਰੀ ਕੰਮ ਕਾਜ ਠੱਪ ਰੱਖਿਆ ਗਿਆ ਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਿਸਾਨਾਂ ਵਲੋਂ ਬਠਿੰਡਾ ਮਿੰਨੀ ਸਕੱਤਰੇਤ ਦੇ ਗੇਟ ਧਰਨੇ ਲਗਾ ਕੇ ਬੰਦੇ ਕੀਤੇ ਜਾਣ ਕਰਕੇ ਡੀ.ਸੀ. ਦਫ਼ਤਰ ਦੇ ਕਰਮਚਾਰੀ ਸਕੱਤਰੇਤ ਦੇ ਅੰਦਰ ਨਹੀਂ ਜਾ ਸਕੇ, ਜਿੰਨ੍ਹਾਂ ਵਲੋਂ ਸਥਾਨਕ ਚਿਲਡਰਨ ਪਾਰਕ ਵਿਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਠਿੰਡਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਕੋਟਫੱਤਾ ਅਤੇ ਜਨਰਲ ਸਕੱਤਰ ਮਨੋਜ ਕੁਮਾਰ ਨੇ ਕਿਹਾ ਕਿ ਡੀ.ਸੀ. ਮਲੇਰਕੋਟਲਾ ਵਿਰਾਜ ਸ਼ਿਆਮਕਰਨ ਤਿੜਕੇ ਵਲੋਂ ਸਟਾਫ਼ ਨਾਲ ਕਥਿਤ ਦੁਰਵਿਹਾਰ ਕੀਤੇ ਜਾਣ ਦੇ ਖ਼ਿਲਾਫ਼ 25 ਸਤੰਬਰ ਤੋਂ ਸੰਘਰਸ਼ ਵਿੱਢਿਆ ਗਿਆ ਸੀ, ਜਿਸ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ 29 ਸਤੰਬਰ ਤੱਕ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਸਮੂਹ ਡਿਪਟੀ ਕਮਿਸ਼ਨਰ ਦਫ਼ਤਰਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਮੁੜ ਸੰਘਰਸ਼ ਵਿੱਢਣ ਲਈ ਮਜਬੂਰ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਡੀ.ਸੀ. ਦਫ਼ਤਰਾਂ ਵਿਚ ਹੜਤਾਲ ਕਰਕੇ ਕੰਮ ਬੰਦ ਕੀਤਾ ਗਿਆ, ਉੱਥੇ ਅੱਜ ਪੰਜਾਬ ਭਰ ਵਿਚ ਡੀ.ਸੀ. ਮਲੇਰਕੋਟਲਾ ਦੇ ਪੁਤਲੇ ਸਾੜੇ ਜਾਣਗੇ ਅਤੇ 8 ਅਕਤੂਬਰ ਨੂੰ ਮਲੇਰਕੋਟਲਾ ਵਿਚ ਰੋਸ ਮਾਰਚ ਅਤੇ 9 ਅਕਤੂਬਰ ਨੂੰ ਡੀ.ਸੀ. ਮਲੇਰਕੋਟਲਾ ਦੇ ਦਫ਼ਤਰ ਮੂਹਰੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀ ਅਤੇ ਅਧਿਕਾਰੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਡੀ.ਸੀ. ਮਲੇਰਕੋਟਲਾ ਖ਼ਿਲਾਫ਼ ਢੁਕਵੀਂ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਦਿੱਤੀ ਵਧਾਈ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਵਿਚ ‘ਉੱਦਮੀ ਹੁਨਰਾਂ ਦੇ ਵਿਕਾਸ ਲਈ’ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24