06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਰਤੀ ਹਾਕੀ ਟੀਮਾਂ ਵਲੋਂ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤਣ ’ਤੇ ਖੁਸ਼ੀ ਦਾ ਪ੍ਰਗਟਾਵਾ

ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ)-20ਵੀਂਆਂ ਏਸ਼ੀਆਈ ਖੇਡਾਂ ਵਿਚ ਭਾਰਤੀ ਹਾਕੀ ਪੁਰਸ਼ ਅਤੇ ਮਹਿਲਾ ਟੀਮ ਵਲੋਂ ਕੀਤੇ ਗਏ ਸ਼ਾਨਦਾਰ ਅਤੇ ਇਤਿਹਾਸਕ ਪ੍ਰਦਰਸ਼ਨ ਤੋਂ ਬਾਅਦ ਪੂਰੇ ਦੇਸ਼ ਵਿਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਹੈ। ਭਾਈ ਬਹਿਲੋ ਹਾਕੀ ਸੁਸਾਇਟੀ ਭਗਤਾ ਭਾਈਕਾ ਦੇ ਪ੍ਰਧਾਨ ਜਗਸੀਰ ਸਿੰਘ ਪੰਮਾ ਨੇ ਦੱਸਿਆ ਕੋ ਭਾਰਤੀ ਹਾਕੀ ਖਿਡਾਰਨਾਂ ਨੇ 44 ਸਾਲਾਂ ਬਾਅਦ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ।

Ad Position 21
No active advertisement
ਮਾ: ਜਗਸੀਰ ਸਿੰਘ ਪੰਮਾ ਪ੍ਰਧਾਨ 07-10-2026
ਭਗਤਾ ਭਾਈਕਾ, 6 ਅਕਤੂਬਰ (ਸੁਖਪਾਲ ਸਿੰਘ ਸੋਨੀ)-20ਵੀਂਆਂ ਏਸ਼ੀਆਈ ਖੇਡਾਂ ਵਿਚ ਭਾਰਤੀ ਹਾਕੀ ਪੁਰਸ਼ ਅਤੇ ਮਹਿਲਾ ਟੀਮ ਵਲੋਂ ਕੀਤੇ ਗਏ ਸ਼ਾਨਦਾਰ ਅਤੇ ਇਤਿਹਾਸਕ ਪ੍ਰਦਰਸ਼ਨ ਤੋਂ ਬਾਅਦ ਪੂਰੇ ਦੇਸ਼ ਵਿਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਹੈ। ਭਾਈ ਬਹਿਲੋ ਹਾਕੀ ਸੁਸਾਇਟੀ ਭਗਤਾ ਭਾਈਕਾ ਦੇ ਪ੍ਰਧਾਨ ਜਗਸੀਰ ਸਿੰਘ ਪੰਮਾ ਨੇ ਦੱਸਿਆ ਕੋ ਭਾਰਤੀ ਹਾਕੀ ਖਿਡਾਰਨਾਂ ਨੇ 44 ਸਾਲਾਂ ਬਾਅਦ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਪੁਰਸ਼ ਹਾਕੀ ਟੀਮ ਨੇ ਗੋਲਡ ਮੈਡਲ ਜਿੱਤ ਕੇ ਏਸ਼ੀਆ ਖ਼ਿੱਤੇ ਵਿਚ ਆਪਣਾ ਦਬਦਬਾ ਕਾਇਮ ਰੱਖਿਆ। ਖਿਡਾਰੀਆਂ ਦੀ ਬੇਮਿਸਾਲ ਪ੍ਰਾਪਤੀ ’ਤੇ ਖੇਡ ਪ੍ਰੇਮੀਆਂ, ਖੇਡ ਸੰਸਥਾਵਾਂ ਅਤੇ ਸਮਾਗਮ ਕਮੇਟੀਆਂ ਵਲੋਂ ਡੂੰਘੀ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਈ ਬਹਿਲੋ ਹਾਕੀ ਸੁਸਾਇਟੀ ਦੇ ਪ੍ਰਧਾਨ ਜਗਸੀਰ ਸਿੰਘ ਪੰਮਾ ਅਤੇ ਸਮੂਹ ਮੈਂਬਰਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸਾਡੇ ਖਿਡਾਰੀਆਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਜਜ਼ਬੇ ਨਾਲ ਇਹ ਸਾਬਿਤ ਕਰ ਦਿੱਤਾ ਹੈ ਕਿ ਭਾਰਤੀ ਹਾਕੀ ਦਾ ਭਵਿੱਖ ਬਹੁਤ ਸੁਨਹਿਰੀ ਹੈ। ਇਸ ਮੌਕੇ ਸੈਕਟਰੀ ਮਾ. ਗੁਰਿੰਦਰ ਸਿੰਘ, ਖਜ਼ਾਨਚੀ ਮਾ. ਸੁਖਦੇਵ ਸਿੰਘ, ਵਿਕਰਮਜੀਤ ਵਿੱਕੀ ਹੈਪੀ ਪਟਵਾਰੀ, ਮਨਜਿੰਦਰ ਮੱਟ, ਮਾ: ਦਰਸ਼ਨ ਸਿੰਘ, ਮਾ: ਗਗਨਦੀਪ, ਮਨਪ੍ਰੀਤ ਸਿੰਘ ਮਨੀ, ਰਣਜੀਤ ਸਿੰਘ, ਸਿਕੰਦਰ ਸਿੰਘ ਅਤੇਬਾਬਾ ਗੁਰਦੀਪ ਸਿੰਘ ਆਦਿ ਮੈਂਬਰ ਸਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼- ਕੀਮਤੀ ਭਗਤ ਅਗਲੀ ਖ਼ਬਰ ਪਾਸ਼ ਯਾਦਗਾਰ ਮਾਮਲੇ ’ਚ ਆਗੂਆਂ ਨਾਲ ਧੱਕੇਸ਼ਾਹੀ ਖ਼ਿਲਾਫ਼ ਲੋਕ ਮੋਰਚਾ ਵਲੋਂ ਸੰਘਰਸ਼ ਦਾ ਸੱਦਾ
Ad Position 24