06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼- ਕੀਮਤੀ ਭਗਤ

ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਜ਼ਿਲ੍ਹਾ ਬਠਿੰਡਾ ਦੀਆਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਬੁਲਾਈ ਬੈਠਕ ਦੌਰਾਨ ਪ੍ਰੈੱਸ ਕਾਨਫ਼ਰੰਸ ਕਰਦਿਆਂ ਦਿੱਤੀ।

Ad Position 21
No active advertisement
ਅਜੀਤ ਡੈਸਕ 07-10-2026
ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਜ਼ਿਲ੍ਹਾ ਬਠਿੰਡਾ ਦੀਆਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਬੁਲਾਈ ਬੈਠਕ ਦੌਰਾਨ ਪ੍ਰੈੱਸ ਕਾਨਫ਼ਰੰਸ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਬਠਿੰਡਾ ਜ਼ਿਲ੍ਹੇ ਦੀਆਂ 35 ਗਊਸ਼ਾਲਾਵਾਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਵੀ ਵੰਡੇ। ਕੀਮਤੀ ਭਗਤ ਨੇ ਕਿਹਾ ਕਿ ਸਰਕਾਰ ਵਲੋਂ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਇਲਾਵਾ ਗਊਧਨ ਲਈ ਡਾਕਟਰੀ ਸਹਾਇਤਾ ਅਤੇ ਦਵਾਈਆਂ ਦੇਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜਲਦ ਹੀ 2.5 ਕਰੋੜ ਰੁਪਏ ਦੀ ਦਵਾਈਆਂ ਗਊਸ਼ਾਲਾਵਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਭਰ ਦੀਆਂ 518 ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ‘ਕਾਓ ਲਿਫਟਰ’ (ਗਾਵਾਂ ਨੂੰ ਚੁੱਕਣ ਵਾਲੀਆਂ ਮਸ਼ੀਨਾਂ ) ਮੁਹੱਈਆ ਕਰਵਾਏ ਗਏ ਹਨ, ਜਿਸ ਗਊਧਨ ਦੀ ਢੋਆ ਢੁਆਈ ਆਸਾਨ ਹੋਵੇਗੀ। ਇਸ ਤੋਂ ਇਲਾਵਾ ਸਰਕਾਰ ਵਲੋਂ ਗਊਸ਼ਾਲਾਵਾਂ ਵਿਚ ਮੌਜੂਦ ਗਊਧਨ ਲਈ ਪ੍ਰਤੀ ਗਊਧਨ ਪ੍ਰਤੀ ਦਿਨ 61 ਰੁਪਏ ਦੀ ਖ਼ੁਰਾਕ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਭਿਨਵ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਿਜੈ ਕੁਮਾਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਨੀਲ ਮਹਿਤਾ, ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘੱਟ ਜਗ੍ਹਾ ਅਤੇ ਘੱਟ ਖਰਚ ਕਰਕੇ ਖੁੰਬ ਉਤਪਾਦਨ ਤੋਂ ਕਮਾਇਆ ਜਾ ਸਕਦਾ ਵਧੇਰੇ ਮੁਨਾਫਾ-ਖੇਤੀ ਮਾਹਿਰ ਅਗਲੀ ਖ਼ਬਰ ਭਾਰਤੀ ਹਾਕੀ ਟੀਮਾਂ ਵਲੋਂ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤਣ ’ਤੇ ਖੁਸ਼ੀ ਦਾ ਪ੍ਰਗਟਾਵਾ
Ad Position 24