ਘੱਟ ਜਗ੍ਹਾ ਅਤੇ ਘੱਟ ਖਰਚ ਕਰਕੇ ਖੁੰਬ ਉਤਪਾਦਨ ਤੋਂ ਕਮਾਇਆ ਜਾ ਸਕਦਾ ਵਧੇਰੇ ਮੁਨਾਫਾ-ਖੇਤੀ ਮਾਹਿਰ
ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ ‘ਆਰੀਆ ਪ੍ਰੋਜੈਕਟ’ ਤਹਿਤ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ। ਸਿਖਲਾਈ ਕੋਰਸ ਦੀ ਦੀ ਸ਼ੁਰੂਆਤ ਕਰਦਿਆਂ ਡਾ.
ਬਠਿੰਡਾ, 6 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਲੋਂ ‘ਆਰੀਆ ਪ੍ਰੋਜੈਕਟ’ ਤਹਿਤ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ। ਸਿਖਲਾਈ ਕੋਰਸ ਦੀ ਦੀ ਸ਼ੁਰੂਆਤ ਕਰਦਿਆਂ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਕਿਹਾ ਕਿ ਖੁੰਬਾਂ ਦੀ ਕਾਸ਼ਤ ਨੌਜਵਾਨਾਂ ਲਈ ਰਵਾਇਤੀ ਫ਼ਸਲਾਂ ਤੋਂ ਇਲਾਵਾ ਇਕ ਵਧੀਆ ਬਦਲ ਹੈ । ਉਨ੍ਹਾਂ ਸਿੱਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਲੈ ਕੇ ਖੁੰਬ ਉਤਪਾਦਨ ਨੂੰ ਮੁੱਖ ਕਿੱਤੇ ਵਜੋਂ ਅਪਣਾਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਵਿਚ ਸੁਧਾਰ ਕਰ ਸਕਦੇ ਹਨ। ਇਸ ਮੌਕੇ ਮਾਹਿਰ ਵਿਗਿਆਨੀ ਡਾ. ਤੇਜਪਾਲ ਸਿੰਘ ਸਰਾਂ, ਸਹਾਇਕ ਪ੍ਰੋਫੈਸਰ, ਕੇ.ਵੀ.ਕੇ ਮਾਨਸਾ ਨੇ ਖੁੰਬਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਨਾਲ ਜੁੜੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਜਿੰਦਰ ਸਿੰਘ, ਕੇ.ਵੀ.ਕੇ ਸ਼੍ਰੀ ਮੁਕਤਸਰ ਸਾਹਿਬ ਨੇ ਵਿਗਿਆਨਕ ਢੰਗ ਨਾਲ ਖੁੰਬਾਂ ਦੀ ਕਾਸ਼ਤ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ ਨੇ ਖੁੰਬਾਂ ਦੇ ਪੈਕਿੰਗ ਅਤੇ ਮੰਡੀਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਿਖਲਾਈ ਦੌਰਾਨ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ ਵਲੋਂ ਸਿਖਿਆਰਥੀਆਂ ਨੂੰ ਖੁੰਬਾਂ ਦੇ ਉਤਪਾਦਨ ਉਪਰੰਤ ਪ੍ਰੋਸੈਸਿੰਗ ਅਤੇ ਮੁੱਲ ਵਾਧੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਪੀ.ਏ.ਯੂ ਦੇ ਡਾ. ਅਨੁਰੀਤ ਕੌਰ ਚਾਂਦੀ ਨੇ ਆਨਲਾਈਨ ਮਾਧਿਅਮ ਰਾਹੀਂ ਦੱਸਦਿਆਂ ਖੁੰਬਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੀੜੇ-ਮਕੌੜੇ, ਉਹਨਾਂ ਦੀ ਪਹਿਚਾਣ ਅਤੇ ਰੋਕਥਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਿਖਲਾਈ ਦੌਰਾਨ ਪੀ.ਏ.ਯੂ ਦੇ ਮਾਹਿਰ ਡਾ. ਐਨਾ ਗੋਇਲ ਨੇ ਸਿੱਖਿਆਰਥੀਆਂ ਨੂੰ ਢੀਂਗਰੀ ਖੁੰਬ ਦੀ ਸਫਲ ਕਾਸ਼ਤ, ਇਸ ਦੇ ਉਤਪਾਦ ਅਤੇ ਮੰਡੀਕਰਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।