ਅਕਾਲੀ ਆਗੂ ਇਕਬਾਲ ਬਬਲੀ ਢਿੱਲੋਂ ਨੇ ਅਮਨ-ਕਾਨੂੰਨ ਦੀ ਸਥਿਤੀ ’ਤੇ ਘੇਰੀ ਸਰਕਾਰ
ਬਠਿੰਡਾ , 7 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਸ਼੍ਰੋਮਣੀ ਅਕਾਲੀ ਦਲ ( ਬਾਦਲ ) ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਬਠਿੰਡਾ ਸਮੇਤ ਪੰਜਾਬ ਅੰਦਰ ਅਮਨ - ਕਾਨੂੰਨ ਦੀ ਸਥਿਤੀ , ਲੁੱਟਾਂ - ਖੋਹਾਂ , ਕਤਲਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਲੋਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ । ਬਬਲੀ ਢਿੱਲੋਂ ਨੇ ਕਿਹਾ ਕਿ ਸੂਬੇ ਸਮੇਤ ਬਠਿੰਡਾ ਜ਼ਿਲ੍ਹੇ ਦੇ ਵੱਖ - ਵੱਖ ਹਿੱਸਿਆਂ ਵਿਚ ਵਾਪਰ ਰਹੀਆਂ ਲੁੱਟ - ਖੋਹ , ਚੋਰੀ ਅਤੇ ਕਤਲ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਤੇ ਚਿੰਤਾ ਦਾ ਮਾਹੌਲ ਹੈ ।
ਬਠਿੰਡਾ , 7 ਅਕਤੂਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ ):- ਸ਼੍ਰੋਮਣੀ ਅਕਾਲੀ ਦਲ ( ਬਾਦਲ ) ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਬਠਿੰਡਾ ਸਮੇਤ ਪੰਜਾਬ ਅੰਦਰ ਅਮਨ - ਕਾਨੂੰਨ ਦੀ ਸਥਿਤੀ , ਲੁੱਟਾਂ - ਖੋਹਾਂ , ਕਤਲਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਲੋਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ । ਬਬਲੀ ਢਿੱਲੋਂ ਨੇ ਕਿਹਾ ਕਿ ਸੂਬੇ ਸਮੇਤ ਬਠਿੰਡਾ ਜ਼ਿਲ੍ਹੇ ਦੇ ਵੱਖ - ਵੱਖ ਹਿੱਸਿਆਂ ਵਿਚ ਵਾਪਰ ਰਹੀਆਂ ਲੁੱਟ - ਖੋਹ , ਚੋਰੀ ਅਤੇ ਕਤਲ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਤੇ ਚਿੰਤਾ ਦਾ ਮਾਹੌਲ ਹੈ । ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਨਾ ਬਣਾਈ ਤਾਂ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਲੋਕ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਸੜਕਾਂ ’ ਤੇ ਉੱਤਰਨ ਲਈ ਮਜਬੂਰ ਹੋਵੇਗਾ ।