ਪਿੰਡ ਬੁਰਜਲੱਧਾ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ
ਭਗਤਾ ਭਾਈਕਾ, 7 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਲੱਧਾ ਵਿਖੇ 215 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸੰਬੰਧਿਤ ਮਾਲਕੀ ਹੱਕਾਂ ਦੇ ਦਸਤਾਵੇਜ਼ (ਪ੍ਰਾਪਰਟੀ ਕਾਰਡ) ਵੰਡੇ ਗਏ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ।
ਭਗਤਾ ਭਾਈਕਾ, 7 ਅਕਤੂਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਲੱਧਾ ਵਿਖੇ 215 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸੰਬੰਧਿਤ ਮਾਲਕੀ ਹੱਕਾਂ ਦੇ ਦਸਤਾਵੇਜ਼ (ਪ੍ਰਾਪਰਟੀ ਕਾਰਡ) ਵੰਡੇ ਗਏ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮਕਸਦ ਪਿੰਡਾਂ ਦੀ ਆਬਾਦੀ ਵਾਲੇ ਖੇਤਰਾਂ ’ਚ ਲੰਬੇ ਸਮੇਂ ਤੋਂ ਆਪਣੇ ਘਰਾਂ ’ਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੀ ਮਾਲਕੀ ਦਾ ਕਾਨੂੰਨੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਵਿਧਾਇਕ ਨੇ ਕਿਹਾ ਕਿ ਮਾਲਕੀ ਹੱਕ ਨਾਲ ਸੰਬੰਧਿਤ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਲਕੀਅਤ ਸਬੰਧੀ ਇਕ ਪੱਕਾ ਰਿਕਾਰਡ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀਆਂ ਜਾਇਦਾਦਾਂ ਨਾਲ ਸਬੰਧਿਤ ਹੱਕਾਂ ਨੂੰ ਦਸਤਾਵੇਜ਼ੀ ਰੂਪ ਦੇਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਯੋਗ ਪਰਿਵਾਰਾਂ ਦੀ ਪਛਾਣ ਕਰਕੇ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ । ਬੁਰਜਲੱਧਾ ਦੇ 215 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਮਿਲਣਾ ਇਸ ਦਿਸ਼ਾ ’ਚ ਇਕ ਅਹਿਮ ਕਦਮ ਹੈ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪ੍ਰਾਪਰਟੀ ਕਾਰਡ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਬਲਕਰਨ ਸਿੰਘ ਐਸ ਡੀ ਐਮ, ਜਗਸੀਰ ਸਿੰਘ ਪਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ, ਬੇਅੰਤ ਸਿੰਘ ਸਲਾਬਤਪੁਰਾ, ਹੰਸ ਰਾਜ ਬੁਰਜ ਆਦਿ ਹਾਜ਼ਰ ਸਨ।