07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਡਿਪਟੀ ਕਮਿਸ਼ਨਰ ਤੇ ਮੇਅਰ ਨੇ ਬਠਿੰਡਾ ’ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਬਠਿੰਡਾ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ ਵਲੋਂ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਢੇਰੀ ਨੂੰ ਬੋਲੀ ਲਗਵਾਕੇ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ। ਝੋਨੇ ਦੀ ਖ਼ਰੀਦ ਸੰਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਸਮੇਂ-ਸਿਰ ਖ਼ਰੀਦ ਹੋ ਸਕੇ।

Ad Position 21
No active advertisement
ਅਜੀਤ ਡੈਸਕ 08-10-2026
ਬਠਿੰਡਾ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ ਵਲੋਂ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਢੇਰੀ ਨੂੰ ਬੋਲੀ ਲਗਵਾਕੇ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ। ਝੋਨੇ ਦੀ ਖ਼ਰੀਦ ਸੰਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਸਮੇਂ-ਸਿਰ ਖ਼ਰੀਦ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਸਾਲ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਗਏ ਖ਼ਰੀਦ ਕੇਂਦਰਾਂ ਵਿਚ 14.74 ਲੱਖ ਮੀਟ੍ਰਿਕ ਟਨ ਮਿੱਥੇ ਗਏ ਟੀਚੇ ਤਹਿਤ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਲਈ ਸਮੂਹ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਭਰਾਈ ਲਈ ਏਜੰਸੀਆਂ ਕੋਲ ਲੋੜੀਂਦਾ ਬਾਰਦਾਨਾ ਵੀ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਸੰਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ, ਛਾਂ, ਸਾਫ-ਸਫ਼ਾਈ ਤੋਂ ਇਲਾਵਾ ਪਖਾਨਿਆਂ ਦਾ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤਾਂ ਕੀਤੀਆ ਜਾ ਚੁੱਕੀਆਂ ਹਨ ਕਿ ਮੰਡੀਆਂ ਵਿਚ ਬਾਰਦਾਨਾ ਸਮੇਂ-ਸਿਰ ਉਪਲੱਬਧ ਕਰਵਾਇਆ ਜਾਵੇ ਤੇ ਖ਼ਰੀਦ ਕੀਤੇ ਝੋਨੇ ਦੀ ਲਿਫ਼ਟਿੰਗ ਅਤੇ ਅਦਾਇਗੀ ਸਮੇਂ-ਸਿਰ ਕਰਵਾਉਣੀ ਯਕੀਨੀ ਬਣਾਈ ਜਾਵੇ। ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬੱਲੀ ਬਲਜੀਤ, ਫ਼ੂਡ ਅਤੇ ਸਿਵਲ ਸਪਲਾਈ ਅਫ਼ਸਰ ਹਰਸ਼ਿਤ ਮਹਿਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ’ਚ ‘ਡੋਰ ਟੂ ਡੋਰ’ ਮੁਹਿੰਮ ਦਾ ਆਗਾਜ਼, 100 ਘਰਾਂ ’ਚ ਲਈ ਫੀਡਬੈਕ ਅਗਲੀ ਖ਼ਬਰ ਰਾਮਾਂ ਮੰਡੀ ਦੇ ਬਾਥਰੂਮਾਂ ਦੀ ਸਾਂਭ-ਸੰਭਾਲ ਤੇ ਨਵੇਂ ਬਾਥਰੂਮ ਲਈ ਮਤਾ ਪਾਸ
Ad Position 24