07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਦੀ ਖ਼ੁਸ਼ੀ ’ਚ ਬਠਿੰਡਾ ਦੇ ਕਾਂਗਰਸੀਆਂ ਨੇ ਵੰਡੇ ਲੱਡੂ

ਬਠਿੰਡਾ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ਦੀ ਖ਼ੁਸ਼ੀ ਵਿਚ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਜੀਦਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਪਵਨ ਮਾਨੀ, ਅਨਿਲ ਭੋਲਾ ਤੇ ਸੰਜੀਵ ਕੁਮਾਰ ਬਬਲੀ ਦੀ ਅਗਵਾਈ ਵਿਚ ਬਠਿੰਡਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸਥਾਨਕ ਕਾਂਗਰਸ ਭਵਨ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਦਰਸ਼ਨ ਸਿੰਘ ਜੀਦਾ ਅਤੇ ਪਵਨ ਮਾਨੀ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਊਰਜਾ ਮਿਲੇਗੀ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੋਰ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ।

Ad Position 21
No active advertisement
ਅਜੀਤ ਡੈਸਕ 08-10-2026
ਬਠਿੰਡਾ, 7 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ਦੀ ਖ਼ੁਸ਼ੀ ਵਿਚ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਜੀਦਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਪਵਨ ਮਾਨੀ, ਅਨਿਲ ਭੋਲਾ ਤੇ ਸੰਜੀਵ ਕੁਮਾਰ ਬਬਲੀ ਦੀ ਅਗਵਾਈ ਵਿਚ ਬਠਿੰਡਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸਥਾਨਕ ਕਾਂਗਰਸ ਭਵਨ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਦਰਸ਼ਨ ਸਿੰਘ ਜੀਦਾ ਅਤੇ ਪਵਨ ਮਾਨੀ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਊਰਜਾ ਮਿਲੇਗੀ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੋਰ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ। ਆਗੂਆਂ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਸਾਫ਼-ਸੁਥਰੀ ਸਿਆਸੀ ਛਵੀ, ਜਥੇਬੰਦਕ ਸਮਰੱਥਾ ਅਤੇ ਲੋਕਾਂ ਨਾਲ ਜੁੜੇ ਰਹਿਣ ਦੀ ਸ਼ੈਲੀ ਦਾ ਪਾਰਟੀ ਨੂੰ ਪੂਰਨ ਲਾਭ ਮਿਲੇਗਾ। ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਇੱਕਜੁੱਟਤਾ, ਮਜ਼ਬੂਤ ਜਥੇਬੰਦੀ ਅਤੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਕੀਤੇ ਸੰਘਰਸ਼ ਦੇ ਬਲਬੂਤੇ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਵਿਚ ਅਗਲੀ ਸਰਕਾਰ ਬਣਾਏਗੀ। ਅਨਿਲ ਭੋਲਾ, ਸੰਜੀਵ ਕੁਮਾਰ ਬਬਲੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਜੀਤ ਸਿੰਘ ਸਾਹਨੀ, ਭਗਵਾਨ ਦਾਸ ਭਾਰਤੀ, ਕੌਂਸਲਰ ਸੰਦੀਪ ਕੁਮਾਰ ਬੌਬੀ, ਵਿੱਕੀ ਨੰਬਰਦਾਰ ਆਦਿ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਦੀ ਸਿਆਸਤ ਨੂੰ ਸਮਝਣ ਵਾਲੇ ਅਤੇ ਵਰਕਰਾਂ ਨਾਲ ਤਾਲਮੇਲ ਬਣਾਉਣ ਵਾਲੇ ਆਗੂ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦੇਣਾ ਪਾਰਟੀ ਲਈ ਹਾਂ-ਪੱਖੀ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਦਾ ਉਦਘਾਟਨ ਅਗਲੀ ਖ਼ਬਰ ਐਸ. ਐਸ. ਡੀ. ਗਰਲਜ਼ ਕਾਲਜ ਦੀ ਵਿਦਿਆਰਥਣ ਸ਼੍ਰੇਯਾ ਸਿੰਗਲਾ ਨੇ ਰਚਿਆ ਇਤਿਹਾਸ
Ad Position 24