09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੰਗਤ ਮੰਡੀ ’ਚ ਹਲਕਾ ਇੰਚਾਰਜ ਕੋਟਫੱਤਾ ਨੇ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਸੰਗਤ ਮੰਡੀ, 8 ਅਕਤੂਬਰ (ਸੁਖਤੇਜ ਧਾਲੀਵਾਲ)- ਸੰਗਤ ਮੰਡੀ ਦੀ ਅਨਾਜ ਮੰਡੀ ਵਿਖੇ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਸਥਾਨਕ ਆੜ੍ਹਤੀ ਬਾਰੂ ਲਾਲ ਕੁੰਦਨ ਲਾਲ ਦੀ ਦੁਕਾਨ ‘ਤੇ ਪਿੰਡ ਕੋਟਗੁਰੂ ਦੇ ਕਿਸਾਨ ਚੇਤ ਸਿੰਘ ਸਿੱਧੂ ਵੱਲੋਂ ਲਿਆਂਦੀ ਝੋਨੇ ਦੀ ਪਹਿਲੀ ਢੇਰੀ ਦੀ ਖ਼ਰੀਦ ਕੀਤੀ ਗਈ ਅਤੇ ਕਿਸਾਨ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 09-10-2026
ਸੰਗਤ ਮੰਡੀ, 8 ਅਕਤੂਬਰ (ਸੁਖਤੇਜ ਧਾਲੀਵਾਲ)- ਸੰਗਤ ਮੰਡੀ ਦੀ ਅਨਾਜ ਮੰਡੀ ਵਿਖੇ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਸਥਾਨਕ ਆੜ੍ਹਤੀ ਬਾਰੂ ਲਾਲ ਕੁੰਦਨ ਲਾਲ ਦੀ ਦੁਕਾਨ ‘ਤੇ ਪਿੰਡ ਕੋਟਗੁਰੂ ਦੇ ਕਿਸਾਨ ਚੇਤ ਸਿੰਘ ਸਿੱਧੂ ਵੱਲੋਂ ਲਿਆਂਦੀ ਝੋਨੇ ਦੀ ਪਹਿਲੀ ਢੇਰੀ ਦੀ ਖ਼ਰੀਦ ਕੀਤੀ ਗਈ ਅਤੇ ਕਿਸਾਨ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮਾਰਕੀਟ ਕਮੇਟੀ ਸੰਗਤ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਲਈ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। ਇਸ ਮੌਕੇ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ, ਅਗਰਵਾਲ ਸਮਾਜ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਟ੍ਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ਪ੍ਰਧਾਨ ਰਵੀ ਗੋਇਲ, ਆਪ ਆਗੂ ਬਹਾਦਰ ਸਿੰਘ ਸਿੱਧੂ, ਆਪ ਆਗੂ ਜਸਵੰਤ ਸਿੰਘ ਸੋਮਾ, ਸੀਰਾ ਸਿੰਘ ਫੁੱਲੋ ਮਿੱਠੀ, ਚੇਅਰਮੈਨ ਦਲਿਤ ਸਮਾਜ ਬਠਿੰਡਾ ਦਿਹਾਤੀ, ਮਹਿੰਦਰ ਕੁਮਾਰ ਮੈਂਬਰ, ਰਣਜੀਤ ਕੁਮਾਰ ਫੁੱਲੋ ਮਿੱਠੀ, ਮਾਰਕੀਟ ਕਮੇਟੀ ਸੰਗਤ ਦੇ ਸਕੱਤਰ ਗੁਰਵਿੰਦਰ ਸਿੰਘ, ਮਨਚੰਦਨ ਸਿੰਘ, ਮੰਡੀ ਇੰਚਾਰਜ, ਰੇਸ਼ਮ ਸਿੰਘ ਸੰਗਤ, ਗੁਰਜੀਤ ਸਿੰਘ ਖ਼ਾਲਸਾ, ਭਿੰਦਰ ਸਿੰਘ, ਲੱਖੀ ਸਿੱਧੂ ਸੰਗਤ, ਗੁਰਜੀਤ ਸਿੰਘ ਗੋਰਾ, ਆੜ੍ਹਤੀਆਂ ਕ੍ਰਿਸ਼ਨ ਕੁਮਾਰ ਭੋਲਾ, ਗੋਗੀ ਬਾਂਸਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ‘ਕਾਲਾ ਦਿਵਸ’ ਮਨਾਉਣ ਮੌਕੇ ਕਾਂਗਰਸੀ ਤੇ ਭਾਜਪਾਈ ਹੋਏ ਆਹਮੋ-ਸਾਹਮਣੇ ਅਗਲੀ ਖ਼ਬਰ ਆਰ.ਐਮ.ਪੀ.ਆਈ. ਤੇ ਲਿਬਰੇਸ਼ਨ ਨੇ ਕੀਤੀ ਸਾਂਝੀ ਮੀਟਿੰਗ ਤੇ ਰੋਸ ਮੁਜ਼ਾਹਰਾ
Ad Position 24