09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅੰਗਰੇਜ਼ ਸਿੰਘ ਦਿਉਣ ਨੇ ਬਠਿੰਡਾ ਦਿਹਾਤੀ ਰਿਜ਼ਰਵ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਦਾਅਵੇਦਾਰੀ ਜਤਾਈ

ਬੱਲੂਆਣਾ, 8 ਅਕਤੂਬਰ (ਗੁਰਨੈਬ ਸਾਜਨ)- ਸ਼੍ਰੋਮਣੀ ਅਕਾਲੀ ਦਲ (ਬ) ‘ਚ ਤਨਦੇਹੀ ਨਾਲ ਪਿਛਲੇ 28 ਸਾਲਾਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਵਿਚ ਭਾਗ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਾਲੇ ਬਠਿੰਡਾ ਦਿਹਾਤੀ ਦੇ ਪਿੰਡ ਦਿਉਣ ਦੇ ਅੰਗਰੇਜ਼ ਸਿੰਘ ਦਿਉਣ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਦਿਹਾਤੀ ਬਠਿੰਡਾ ਰਿਜ਼ਰਵ ਤੋਂ ਆਪਣੀ ਮਜ਼ਬੂਤ ਦਾਅਵੇਦਾਰੀ ਪਾਰਟੀ ਅੱਗੇ ਪੇਸ਼ ਕਰ ਚੁੱਕੇ ਹਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਹਨ, ਸਾਲ 2008 ਤੋਂ ਅੰਗਰੇਜ਼ ਸਿੰਘ ਦਿਉਣ ਬਠਿੰਡਾ ਹਲਕਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਪੰਜਾਬ ਦੇ ਐਸ.

Ad Position 21
No active advertisement
ਅਜੀਤ ਡੈਸਕ 09-10-2026
ਬੱਲੂਆਣਾ, 8 ਅਕਤੂਬਰ (ਗੁਰਨੈਬ ਸਾਜਨ)- ਸ਼੍ਰੋਮਣੀ ਅਕਾਲੀ ਦਲ (ਬ) ‘ਚ ਤਨਦੇਹੀ ਨਾਲ ਪਿਛਲੇ 28 ਸਾਲਾਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਵਿਚ ਭਾਗ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਾਲੇ ਬਠਿੰਡਾ ਦਿਹਾਤੀ ਦੇ ਪਿੰਡ ਦਿਉਣ ਦੇ ਅੰਗਰੇਜ਼ ਸਿੰਘ ਦਿਉਣ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਦਿਹਾਤੀ ਬਠਿੰਡਾ ਰਿਜ਼ਰਵ ਤੋਂ ਆਪਣੀ ਮਜ਼ਬੂਤ ਦਾਅਵੇਦਾਰੀ ਪਾਰਟੀ ਅੱਗੇ ਪੇਸ਼ ਕਰ ਚੁੱਕੇ ਹਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਹਨ, ਸਾਲ 2008 ਤੋਂ ਅੰਗਰੇਜ਼ ਸਿੰਘ ਦਿਉਣ ਬਠਿੰਡਾ ਹਲਕਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਪੰਜਾਬ ਦੇ ਐਸ.ਸੀ ਵਿੰਗ ਦੇ ਜਨਰਲ ਸਕੱਤਰ ਵੀ ਰਹੇ ਹਨ। ਅੰਗਰੇਜ਼ ਸਿੰਘ ਦਿਉਣ ਸਾਲ 20 08 ਤੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਲੋਂ ਬਣਾਈ ਸਮਾਜਿਕ ਸੁਰੱਖਿਆ 12 ਮੈਂਬਰੀ ਕਮੇਟੀ ਦੇ ਮੈਂਬਰ ਵੀ ਰਹੇ ਹਨ। ਉਨ੍ਹਾਂ ਦੀ ਧਰਮ ਪਤਨੀ ਬੀਬੀ ਰਾਜਵਿੰਦਰ ਕੌਰ ਸਾਲ 2008 ਤੋਂ ਸਾਲ 2013 ਤੱਕ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਵਜੋਂ ਵੀ ਇਲਾਕੇ ਦੀ ਸੇਵਾ ਕਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਅੱਗੇ ਰੱਖ ਕੇ ਇਲਾਕੇ ਵਿਚ ਵਿਚਰੇ। ਬੀਬੀ ਰਾਜਵਿੰਦਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਨੂੰ ਆਪਣੇ ਕਾਰਜਕਾਲ ਦੌਰਾਨ ਦੇਸ਼ ਦੇ ਰਾਸ਼ਟਰਪਤੀ ਵੱਲੋਂ ਇਮਾਨਦਾਰੀ ਦਾ ਐਵਾਰਡ ਵੀ ਮਿਲ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਿੰਨੀਆਂ ਵੀ ਵਿਧਾਨ ਸਭਾ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਦੀਆਂ ਚੋਣਾਂ ਲੜੀਆਂ ਗਈਆਂ। ਉਨ੍ਹਾਂ ਵਿਚ ਅੰਗਰੇਜ਼ ਸਿੰਘ ਦਿਉਣ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪੂਰਨ ਤੌਰ ਤੇ ਸਹਿਯੋਗ ਦਿੱਤਾ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਦੀਆਂ ਸਾਰੀਆਂ ਹੀ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ। ਅੰਗਰੇਜ਼ ਸਿੰਘ ਦਿਉਣ ਪੇਂਡੂ ਵਿਕਾਸ ਕਮੇਟੀਆਂ ਦੇ 11 ਸਾਲ 2 ਮਹੀਨੇ ਚੇਅਰਮੈਨ ਵੀ ਰਹੇ ਹਨ। ਉਹ ਆਪਣੇ ਪਿੰਡ ਦੇ ਸਾਬਕਾ ਪੰਚ ਵੀ ਰਹੇ ਹਨ। ਉਨ੍ਹਾਂ ਵਿਧਾਨ ਸਭਾ ਹਰਿਆਣੇ ਦੀਆਂ ਚੋਣਾਂ ਵਿਚ ਪਾਰਟੀ ਵਲੋਂ ਦਿੱਤੀ ਡਿਊਟੀ ਨੂੰ ਆਪਣਾ ਫ਼ਰਜ਼ ਸਮਝਦਿਆਂ ਉਨ੍ਹਾਂ ਵਧੀਆ ਸੇਵਾਵਾਂ ਨਿਭਾਈਆਂ। ਅੰਗਰੇਜ਼ ਸਿੰਘ ਦਿਉਣ ਦੀਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਦਿੱਤੀਆਂ ਸੇਵਾਵਾਂ ਨੂੰ ਪਾਰਟੀ ਵਲੋਂ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ, ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਬਠਿੰਡਾ ਦਿਹਾਤੀ ਰਿਜ਼ਰਵ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਲਈ ਮਜ਼ਬੂਤ ਦਾਅਵੇਦਾਰੀ ਜਿਤਾਈ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਨੇ ‘ਖੇਤਰੀ ਯੁਵਕ ਅਤੇ ਲੋਕ ਮੇਲੇ’ ’ਚ ਓਵਰਆਲ ਦੂਜੀ ਟਰਾਫ਼ੀ ਜਿੱਤੀ ਅਗਲੀ ਖ਼ਬਰ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟਰੇਟ ਹੁਕਮ ਰਹਿਣਗੇ 9 ਦਸੰਬਰ 2026 ਤੱਕ ਲਾਗੂ
Ad Position 24