09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼੍ਰੋਮਣੀ ਅਕਾਲੀ ਦਲ ਵਲੋਂ ਬੰਤ ਸਿੰਘ ਬੱਜੋਆਣਾ ਦੇ ਸਪੁੱਤਰਾਂ ਨੂੰ ਕੀਤਾ ਸਨਮਾਨਿਤ

ਨਥਾਣਾ, 8 ਅਕਤੂਬਰ (ਗੁਰਦਰਸ਼ਨ ਲੁੱਧੜ): ਪਿੰਡ ਬੱਜੋਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਸਵਰਗੀ ਬੰਤ ਸਿੰਘ ਬੱਜੋਆਣਾ ਨੂੰ ਸਮਰਪਿਤ ਰਚਾਏ ਧਾਰਮਿਕ ਸਮਾਗਮ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਉਨ੍ਹਾਂ ਦੇ ਸਪੁੱਤਰਾਂ ਮੇਵਾ ਸਿੰਘ ਅਤੇ ਮੇਜਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੰਤ ਸਿੰਘ ਵਲੋਂ ਪੰਜਾਬ ਅਤੇ ਪੰਥ ਦੇ ਹਿਤਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਲੱਗੇ ਮੋਰਚਿਆਂ ਦੌਰਾਨ ਹਮੇਸ਼ਾ ਮੋਹਰੀ ਹੋ ਕੇ ਯੋਗਦਾਨ ਪਾਇਆ ਜਾਂਦਾ ਰਿਹਾ।

Ad Position 21
No active advertisement
ਅਜੀਤ ਡੈਸਕ 09-10-2026
ਨਥਾਣਾ, 8 ਅਕਤੂਬਰ (ਗੁਰਦਰਸ਼ਨ ਲੁੱਧੜ): ਪਿੰਡ ਬੱਜੋਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਸਵਰਗੀ ਬੰਤ ਸਿੰਘ ਬੱਜੋਆਣਾ ਨੂੰ ਸਮਰਪਿਤ ਰਚਾਏ ਧਾਰਮਿਕ ਸਮਾਗਮ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਉਨ੍ਹਾਂ ਦੇ ਸਪੁੱਤਰਾਂ ਮੇਵਾ ਸਿੰਘ ਅਤੇ ਮੇਜਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੰਤ ਸਿੰਘ ਵਲੋਂ ਪੰਜਾਬ ਅਤੇ ਪੰਥ ਦੇ ਹਿਤਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਲੱਗੇ ਮੋਰਚਿਆਂ ਦੌਰਾਨ ਹਮੇਸ਼ਾ ਮੋਹਰੀ ਹੋ ਕੇ ਯੋਗਦਾਨ ਪਾਇਆ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਗਾਂ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਬੰਤ ਸਿੰਘ ਨੇ ਜਿੱਥੇ ਸਾਕਾ ਨੀਲਾ ਤਾਰਾ ਕਾਰਵਾਈ ਦੌਰਾਨ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਪਹੁੰਚ ਕੇ ਪੰਥਕ ਜਜ਼ਬੇ ਨੂੰ ਪ੍ਰਗਟਾਉਂਦਿਆਂ ਵੱਡੀ ਸਿਦਕ ਦਿਲੀ ਦਿਖਾਈ, ਵਰ੍ਹਦੀਆਂ ਗੋਲੀਆਂ ਦੌਰਾਨ ਲਗਭਗ 56 ਘੰਟੇ ਦਾ ਕਹਿਰ ਦੀ ਸਥਿਤੀ ਵਾਲਾ ਸਮਾਂ ਭੁੱਖੇ ਅਤੇ ਪਿਆਸੇ ਰਹਿ ਕੇ ਗੁਜ਼ਾਰਿਆ, ਉੱਥੇ ਉਨ੍ਹਾਂ ਵੱਖ-ਵੱਖ ਸਮਿਆਂ ਦੌਰਾਨ ਤਿਹਾੜ ਜੇਲ੍ਹ ਦਿੱਲੀ, ਸੈਂਟਰਲ ਜੇਲ੍ਹ ਬਠਿੰਡਾ ਅਤੇ ਸਬ ਜੇਲ੍ਹ ਮਲੇਰਕੋਟਲਾ ਵਿਖੇ ਧਰਮੀ ਕੈਦੀ ਵਜੋਂ ਕੈਦਾਂ ਕੱਟੀਆਂ। ਬਲਾਕ ਪੰਚਾਇਤ ਸੰਮਤੀ ਮੈਂਬਰ ਮੇਜਰ ਸਿੰਘ ਵਲੋਂ ਦੂਰ ਦੂਰ ਤੋਂ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਰਾਮਾਂ ਮੰਡੀ ਦੇ ਨਗਰ ਕੌਂਸਲ ਦੁਕਾਨਦਾਰਾਂ ਲਈ ਮਾਲਕੀ ਦਾ ਰਾਹ ਖੁੱਲ੍ਹਣ ਦੀ ਉਮੀਦ ਜਾਗੀ ਅਗਲੀ ਖ਼ਬਰ ਸੀ.ਬੀ.ਐਸ.ਈ. ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24