09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਮਾਂ ਮੰਡੀ ਦੇ ਨਗਰ ਕੌਂਸਲ ਦੁਕਾਨਦਾਰਾਂ ਲਈ ਮਾਲਕੀ ਦਾ ਰਾਹ ਖੁੱਲ੍ਹਣ ਦੀ ਉਮੀਦ ਜਾਗੀ

ਰਾਮਾਂ ਮੰਡੀ, 8 ਅਕਤੂਬਰ (ਤਰਸੇਮ ਸਿੰਗਲਾ)- ਪੰਜਾਬ ਟ੍ਰੇਡ ਕਮਿਸ਼ਨ ਅਤੇ ਹਲਕਾ ਤਲਵੰਡੀ ਸਾਬੋ ਦੇ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਦੇ ਯਤਨਾਂ ਸਦਕਾ ਰਾਮਾਂ ਮੰਡੀ ਦੇ ਉਨ੍ਹਾਂ ਦੁਕਾਨਦਾਰਾਂ ਲਈ ਰਾਹਤ ਦੀ ਉਮੀਦ ਜਾਗੀ ਹੈ, ਜੋ ਨਗਰ ਕੌਂਸਲ ਦੀਆਂ ਦੁਕਾਨਾਂ ਪਗੜੀ ਦੇ ਆਧਾਰ ‘ਤੇ ਲੈ ਕੇ ਲੰਮੇ ਸਮੇਂ ਤੋਂ ਕਿਰਾਇਆ ਅਦਾ ਕਰ ਰਹੇ ਹਨ। ਐਡਵੋਕੇਟ ਵਿਕਰਾਂਤ ਗੋਇਲ ਨੇ ਦੱਸਿਆ ਕਿ ਇਨ੍ਹਾਂ ਦੁਕਾਨਦਾਰਾਂ ਦੀ ਮੰਗ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦੀ ਗਈ ਹੈ।

Ad Position 21
No active advertisement
ਪੰਜਾਬ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਨੇ ਦੁਕਾਨਦਾਰਾਂ ਦੀ ਮੰਗ ਸਰਕਾਰ ਤੱਕ ਪਹੁੰਚਾਈ 09-10-2026
ਰਾਮਾਂ ਮੰਡੀ, 8 ਅਕਤੂਬਰ (ਤਰਸੇਮ ਸਿੰਗਲਾ)- ਪੰਜਾਬ ਟ੍ਰੇਡ ਕਮਿਸ਼ਨ ਅਤੇ ਹਲਕਾ ਤਲਵੰਡੀ ਸਾਬੋ ਦੇ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਦੇ ਯਤਨਾਂ ਸਦਕਾ ਰਾਮਾਂ ਮੰਡੀ ਦੇ ਉਨ੍ਹਾਂ ਦੁਕਾਨਦਾਰਾਂ ਲਈ ਰਾਹਤ ਦੀ ਉਮੀਦ ਜਾਗੀ ਹੈ, ਜੋ ਨਗਰ ਕੌਂਸਲ ਦੀਆਂ ਦੁਕਾਨਾਂ ਪਗੜੀ ਦੇ ਆਧਾਰ ‘ਤੇ ਲੈ ਕੇ ਲੰਮੇ ਸਮੇਂ ਤੋਂ ਕਿਰਾਇਆ ਅਦਾ ਕਰ ਰਹੇ ਹਨ। ਐਡਵੋਕੇਟ ਵਿਕਰਾਂਤ ਗੋਇਲ ਨੇ ਦੱਸਿਆ ਕਿ ਇਨ੍ਹਾਂ ਦੁਕਾਨਦਾਰਾਂ ਦੀ ਮੰਗ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦੀ ਗਈ ਹੈ। ਸਰਕਾਰ ਵਲੋਂ ਨਗਰ ਕੌਂਸਲ ਦੀਆਂ ਅਜਿਹੀਆਂ ਦੁਕਾਨਾਂ ਦੀ ਮਾਲਕੀ ਸਬੰਧੀ ਰਜਿਸਟਰੀਆਂ ਖੋਲ੍ਹਣ ਲਈ ਮਤਾ ਪਾਸ ਕੀਤੇ ਜਾਣ ਦੀ ਜਾਣਕਾਰੀ ਹੈ। ਇਸ ਸਬੰਧੀ ਅਗਲੇ ਪੜਾਅ ਵਿਚ ਨਿਯਮਾਂ ਅਤੇ ਸ਼ਰਤਾਂ ਦਾ ਖਾਕਾ ਤਿਆਰ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਪ੍ਰਕਿਰਿਆ ਅਮਲ ਵਿਚ ਆਉਂਦੀ ਹੈ ਤਾਂ ਰਾਮਾਂ ਮੰਡੀ ਦੇ ਲੰਮੇ ਸਮੇਂ ਤੋਂ ਕਿਰਾਏ ‘ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੀ ਮਾਲਕੀ ਹਾਸਲ ਕਰਨ ਦਾ ਮੌਕਾ ਮਿਲ ਸਕਦਾ ਹੈ। ਇਸ ਨਾਲ ਦੁਕਾਨਦਾਰਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਣ ਦੀ ਉਮੀਦ ਹੈ। ਐਡਵੋਕੇਟ ਗੋਇਲ ਨੇ ਕਿਹਾ ਕਿ ਪੰਜਾਬ ਟ੍ਰੇਡ ਕਮਿਸ਼ਨ ਵਲੋਂ ਦੁਕਾਨਦਾਰਾਂ ਦੀ ਇਸ ਮੰਗ ਨੂੰ ਮੁੱਖ ਮੰਤਰੀ ਤੱਕ ਪਹੁੰਚਾਇਆ ਗਿਆ ਹੈ ਅਤੇ ਸਰਕਾਰ ਵਲੋਂ ਇਸ ਸਬੰਧੀ ਕੀਤੀ ਜਾ ਰਹੀ ਕਾਰਵਾਈ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਨਿਯਮਾਂ ਸਬੰਧੀ ਸਪੱਸ਼ਟਤਾ ਆਉਣ ਤੋਂ ਬਾਅਦ ਦੁਕਾਨਦਾਰਾਂ ਨੂੰ ਇਸ ਦਾ ਲਾਭ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੱਜਲ ਵਿਖੇ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਵੋਟਰਾਂ ਨਾਲ ਸਿੱਧਾ ਰਾਬਤਾ ਕਰਕੇ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬੰਤ ਸਿੰਘ ਬੱਜੋਆਣਾ ਦੇ ਸਪੁੱਤਰਾਂ ਨੂੰ ਕੀਤਾ ਸਨਮਾਨਿਤ
Ad Position 24