ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਸੂਬੇ ਦੇ ਸਾਰੇ ਹਲਕਿਆਂ ’ਚ ਮਜ਼ਬੂਤ ਪਹਿਚਾਣ ਬਣਾਈ- ਸਿਕੰਦਰ ਖੋਖਰ
ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਥੋੜੇ ਸਮੇਂ ਅੰਦਰ ਹੀ ਜਥੇਬੰਦੀ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਜਥੇਬੰਦਕ ਢਾਂਚੇ ਖੜਾ ਕਰਦੇ ਹੋਏ ਮਜ਼ਬੂਤ ਪਹਿਚਾਣ ਬਣਾਈ ਹੈ, ਜਿਸ ਵਿਚ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਕੀਤਾ ਹੈ। ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਪੰਜਾਬ ਭਰ ਵਿਚ ਰਾਮਗੜ੍ਹੀਆ ਭਾਈਚਾਰੇ ਨੂੰ ਸੰਖਿਆ ਦੇ ਅਨੁਸਾਰ ਸਿਆਸੀ ਪੱਖ ਤੋਂ ਕਦੇ ਬਣਦਾ ਮਾਨ-ਸਨਮਾਨ ਨਹੀਂ ਦਿੱਤਾ ਗਿਆ ਤੇ ਨਾ ਹੀ ਇਸ ਵਰਗ ਦੇ ਮਸਲੇ ਅਤੇ ਮੰਗਾਂ ਕਦੇ ਸੁਣੇ-ਵਿਚਾਰੇ ਗਏ ਹਨ।
ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਥੋੜੇ ਸਮੇਂ ਅੰਦਰ ਹੀ ਜਥੇਬੰਦੀ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਜਥੇਬੰਦਕ ਢਾਂਚੇ ਖੜਾ ਕਰਦੇ ਹੋਏ ਮਜ਼ਬੂਤ ਪਹਿਚਾਣ ਬਣਾਈ ਹੈ, ਜਿਸ ਵਿਚ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਕੀਤਾ ਹੈ। ਸਿਕੰਦਰ ਸਿੰਘ ਖੋਖਰ ਨੇ ਕਿਹਾ ਕਿ ਪੰਜਾਬ ਭਰ ਵਿਚ ਰਾਮਗੜ੍ਹੀਆ ਭਾਈਚਾਰੇ ਨੂੰ ਸੰਖਿਆ ਦੇ ਅਨੁਸਾਰ ਸਿਆਸੀ ਪੱਖ ਤੋਂ ਕਦੇ ਬਣਦਾ ਮਾਨ-ਸਨਮਾਨ ਨਹੀਂ ਦਿੱਤਾ ਗਿਆ ਤੇ ਨਾ ਹੀ ਇਸ ਵਰਗ ਦੇ ਮਸਲੇ ਅਤੇ ਮੰਗਾਂ ਕਦੇ ਸੁਣੇ-ਵਿਚਾਰੇ ਗਏ ਹਨ। ਇਸ ਦੇ ਤਹਿਤ ਜਥੇਬੰਦੀ ਦੇ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੇ ਦਿਸ਼ਾ - ਨਿਰਦੇਸ਼ ਅਤੇ ਪੰਜਾਬ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਜਥੇਬੰਦੀ ਵਲੋਂ ਆਪਣੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਆਉਣ ਵਾਲੇ ਦਿਨਾਂ ਅੰਦਰ ਸੂਬੇ ਦੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਨਾਲ ਮੀਟਿੰਗਾਂ ਕਰਕੇ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਛੇਤੀ ਸੂਬਾ ਕਮੇਟੀ ਵਿਚ ਨਵੇਂ ਆਗੂ ਸ਼ਾਮਲ ਕੀਤੇ ਜਾਣਗੇ ਅਤੇ ਦੋ ਦਰਜਨ ਹਲਕਿਆਂ ਦੀਆਂ ਟੀਮਾਂ ਵਿਚ ਮਿਹਨਤੀ ਅਤੇ ਸਰਗਰਮ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਤਾਂ ਜੋ ਜਥੇਬੰਦੀ ਦਾ ਵਿਸਥਾਰ ਕਰਦਿਆਂ ਹੋਰ ਮਜ਼ਬੂਤ ਕੀਤਾ ਜਾ ਸਕੇ।