ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ
ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ, ਆਈ. ਏ.
ਬਠਿੰਡਾ, 8 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ, ਆਈ. ਏ. ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਝੋਨੇ ਦੀ ਫ਼ਸਲ ਕੱਟਣ ਬਾਅਦ ਖੇਤਾਂ ਵਿਚ ਪਏ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਏ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੁੰਦਾ ਹੈ, ਦਾ ਨੁਕਸਾਨ ਹੁੰਦਾ ਹੈ, ਜਿਸ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਨਾਲ ਲੱਗਦੇ ਖੇਤਾਂ ਵਿਚ ਖੜ੍ਹੀ ਫ਼ਸਲ ਨੂੰ ਅਤੇ ਗੋਦਾਮਾਂ ਵਿਚ ਸਟੋਰ ਕੀਤੀ ਗਈ ਫ਼ਸਲ ਨੂੰ ਅਤੇ ਗੋਲਾ ਬਰੂਦ ਦੇ ਡਿੱਪੂ ਵਿਚ ਅੱਗ ਲੱਗ ਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਵਾਤਾਵਰਨ ਵੀ ਕਾਫ਼ੀ ਪ੍ਰਭਾਵਿਤ ਹੁੰਦਾ ਹ ੈ। ਇਸ ਤੋਂ ਇਲਾਵਾ ਹਵਾ ਵਿਚ ਧੂੰਏਂ ਨਾਲ ਪ੍ਰਦੂਸ਼ਣ ਫ਼ੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਝੋਨੇ ਦੇ ਨਾੜ/ਪਰਾਲੀ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਰੋਕ ਲਗਾਈ ਗਈ ਹੈ। ਇਹ ਹੁਕਮ 16 ਨਵੰਬਰ 2026 ਤੱਕ ਲਾਗੂ ਰਹਿਣਗੇ।