09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਬਠਿੰਡਾ ’ਚ ਕਾਂਗਰਸ ਨੇ ਕੱਢਿਆ ‘ਪੈਦਲ ਮਾਰਚ’

ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅੱਜ ਕਾਂਗਰਸ ਵਲੋਂ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਬਠਿੰਡਾ ‘ਚ ਰੋਸ ਮੁਜ਼ਾਹਰਾ ਕਰਦਿਆਂ ‘ਪੈਦਲ ਮਾਰਚ’ ਕੱਢਿਆ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਅਤੇ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਸਥਾਨਕ ਫਾਇਰ ਬ੍ਰਿਗੇਡ ਚੌਂਕ ਵਿਚ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵੋਟਾਂ ਕੱਟੇ ਜਾਣ ਦੇ ਮੁੱਦੇ ਨੂੰ ਉਠਾਉਂਦਿਆਂ ਕੇਂਦਰ ਸਰਕਾਰ ‘ਤੇ ਵੋਟ ਚੋਰੀ ਦੇ ਦੋਸ਼ ਲਾਏ ਅਤੇ ਇਸ ਦਿਨ ਨੂੰ ਭਾਰਤੀ ਲੋਕਤੰਤਰ ਲਈ ‘ਕਾਲੇ ਦਿਵਸ’ ਕਰਾਰ ਦਿੱਤਾ।

Ad Position 21
No active advertisement
ਬਠਿੰਡਾ ਵਿਖੇ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਰੋਸ ਮੁਜ਼ਾਹਰਾ ਕਰਨ ਸਮੇਂ ਕਾਂਗਰਸੀ ਆਗੂ ਤੇ ਵਰਕਰ। ਤਸਵੀਰ: ਲਵਲੀ 10-10-2026
ਬਠਿੰਡਾ, 9 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅੱਜ ਕਾਂਗਰਸ ਵਲੋਂ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਬਠਿੰਡਾ ‘ਚ ਰੋਸ ਮੁਜ਼ਾਹਰਾ ਕਰਦਿਆਂ ‘ਪੈਦਲ ਮਾਰਚ’ ਕੱਢਿਆ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਅਤੇ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿਚ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਸਥਾਨਕ ਫਾਇਰ ਬ੍ਰਿਗੇਡ ਚੌਂਕ ਵਿਚ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵੋਟਾਂ ਕੱਟੇ ਜਾਣ ਦੇ ਮੁੱਦੇ ਨੂੰ ਉਠਾਉਂਦਿਆਂ ਕੇਂਦਰ ਸਰਕਾਰ ‘ਤੇ ਵੋਟ ਚੋਰੀ ਦੇ ਦੋਸ਼ ਲਾਏ ਅਤੇ ਇਸ ਦਿਨ ਨੂੰ ਭਾਰਤੀ ਲੋਕਤੰਤਰ ਲਈ ‘ਕਾਲੇ ਦਿਵਸ’ ਕਰਾਰ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟ ਭਾਈ ਨੇ ਕਿਹਾ ਕਿ ਕੇਂਦਰ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਵਿਰੋਧੀ ਧਿਰਾਂ ਵਲੋਂ ਲੋਕਾਂ ਦੀ ਆਵਾਜ਼ ਉਠਾਉਣ ‘ਤੇ ਉਨ੍ਹਾਂ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਅਗਵਾਈ ਵਿਚ ਇੰਡੀਆ ਗੱਠਜੋੜ ਵਲੋਂ ਕੀਤੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਵਲੋਂ ਕੀਤੇ ਅੰਨੇ ਤਸ਼ੱਦਦ ਦੀ ਸਮੁੱਚੀ ਕਾਂਗਰਸ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਖ-ਵੱਖ ਸੂਬਿਆਂ ਵਿਚ ਵੋਟਾਂ ਕੱਟ ਕੇ ਆਉਂਦੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿਚ ਆਪਣਾ ਸਿੱਕਾ ਜਮਾਉਣਾ ਚਾਹੁੰਦੀ ਹੈ ਪਰ ਕਾਂਗਰਸ ਅਜਿਹੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਤੇ ਲੋਕਾਂ ਦੇ ਮੁੱਦਿਆਂ ਲਈ ਹਮੇਸ਼ਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ‘ਆਪ’ ਕੇਂਦਰ ਸਰਕਾਰ ਦੀ ‘ਬੀ’ ਟੀਮ ਵਜੋਂ ਕੰਮ ਕਰ ਰਹੀ ਹੈ, ਜੋ ਦੇਸ਼ ਦੇ ਭਖਵੇਂ ਮੁੱਦਿਆਂ ‘ਤੇ ਚੁੱਪ ਹੈ। ਇਸ ਮੌਕੇ ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ, ਦਰਸ਼ਨ ਜੀਦਾ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਅਵਤਾਰ ਸਿੰਘ ਗੋਨਿਆਣਾ, ਕਿਰਨਜੀਤ ਸਿੰਘ ਗਹਿਰੀ, ਹਰਵਿੰਦਰ ਲੱਡੂ, ਅੰਮ੍ਰਿਤ ਕੌਰ ਗਿੱਲ, ਬਲਰਾਜ ਪੱਕਾ, ਸੁਰਿੰਦਰਜੀਤ ਸਿੰਘ ਸਾਹਨੀ, ਨੱਥੂ ਰਾਮ, ਜਸ ਬੱਜੋਆਣਾ, ਨਰਿੰਦਰ ਗਾਂਧੀ, ਕਿਰਨਦੀਪ ਕੌਰ, ਹਰਪਾਲ ਬਾਜਵਾ, ਸੁਰਜੀਤ ਸਿੰਘ ਮੋਖਾ, ਕਰਤਾਰ ਸਿੰਘ, ਰਣਬੀਰ ਸਿੰਘ ਸੇਖਪੁਰਾ, ਗੁਰਮੀਤ ਸਿੰਘ ਨਾਥਪੁਰਾ, ਮਾਧਵ ਸ਼ਰਮਾ ਸਮੇਤ ਹੋਰ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਟਗੁਰੂ ਦੇ ਖੇਡ ਗਰਾਊਂਡ ਲਈ ਆਈ ਲੱਖਾਂ ਰੁਪਏ ਦੀ ਗ੍ਰਾਂਟ ਦੇ ਖ਼ਰਚ ’ਤੇ ਨੌਜਵਾਨਾਂ ਨੇ ਚੁੱਕੇ ਸਵਾਲ ਅਗਲੀ ਖ਼ਬਰ ਬਠਿੰਡਾ ਜ਼ਿਲ੍ਹੇ ’ਚ ਡੇਂਗੂ ਦੇ ਕੁੱਲ 22 ਪਾਜ਼ੀਟਿਵ ਕੇਸ ਆਏ ਸਾਹਮਣੇ * ਜ਼ਿਲ੍ਹੇ ’ਚ 349 ਥਾਵਾਂ ਤੋਂ ਮਿਲਿਆ ਲਾਰਵਾ
Ad Position 24