11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੜਕ ਦਾ ਨਿਰਮਾਣ ਅੱਧ ਵਿਚਕਾਰ ਲਟਕਣ ਕਾਰਨ ਪਿੰਡ ਵਾਸੀਆਂ ’ਚ ਰੋਸ

ਬਰੇਟਾ, 10 ਅਕਤੂਬਰ (ਪਾਲ ਸਿੰਘ ਮੰਡੇਰ)- ਸ਼ਹਿਰ ਦੀ ਦਿਆਲਪੁਰਾ ਵਾਲੀ ਸੜਕ ਦਾ ਕੰਮ ਅੱਧ ਵਿਚਕਾਰ ਛੱਡ ਕੇ ਠੇਕੇਦਾਰ ਰਫ਼ੂ ਚੱਕਰ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਪੁੱਟੀ ਹੋਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਅਤੇ ਹਰ ਪਾਸੇ ਠੇਕੇਦਾਰ ਦੀ ਲਾਪਰਵਾਹੀ ਨੂੰ ਲੈ ਕੇ ਲੋਕ ਉਸ ਨੂੰ ਕੋਸ ਰਹੇ ਹਨ।

Ad Position 21
No active advertisement
ਅਜੀਤ ਡੈਸਕ 11-10-2026
ਬਰੇਟਾ, 10 ਅਕਤੂਬਰ (ਪਾਲ ਸਿੰਘ ਮੰਡੇਰ)- ਸ਼ਹਿਰ ਦੀ ਦਿਆਲਪੁਰਾ ਵਾਲੀ ਸੜਕ ਦਾ ਕੰਮ ਅੱਧ ਵਿਚਕਾਰ ਛੱਡ ਕੇ ਠੇਕੇਦਾਰ ਰਫ਼ੂ ਚੱਕਰ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਪੁੱਟੀ ਹੋਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਅਤੇ ਹਰ ਪਾਸੇ ਠੇਕੇਦਾਰ ਦੀ ਲਾਪਰਵਾਹੀ ਨੂੰ ਲੈ ਕੇ ਲੋਕ ਉਸ ਨੂੰ ਕੋਸ ਰਹੇ ਹਨ। ਇਸ ਸਮੇਂ ਝੋਨੇ ਦੀ ਖ਼ਰੀਦ ਦਾ ਸੀਜ਼ਨ ਜ਼ੋਰਾਂ ’ਤੇ ਹੈ ਅਤੇ ਕਿਸਾਨ ਆਪਣੀ ਫ਼ਸਲ ਟਰੈਕਟਰ-ਟਰਾਲੀਆਂ ’ਚ ਲੱਦ ਕੇ ਇਸੇ ਸੜਕ ਰਾਹੀਂ ਅਨਾਜ ਮੰਡੀ ਲਿਜਾ ਰਹੇ ਹਨ। ਟੁੱਟੀ ਤੇ ਪੁੱਟੀ ਹੋਈ ਸੜਕ ਕਾਰਨ ਟਰਾਲੀਆਂ ਫਸ ਰਹੀਆਂ ਹਨ, ਜਿਸ ਕਾਰਨ ਲੋਕ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰ ਰਹੇ ਹਨ। ਕਿਸਾਨ ਅਜੈਬ ਸਿੰਘ ਅਤੇ ਲਾਲ ਚੰਦ ਨੇ ਦੱਸਿਆ ਕੇ ਮੰਡੀ ਪਹੁੰਚਣ ’ਚ ਜਿੱਥੇ ਪਹਿਲਾਂ ਨਾਲੋਂ ਦੁੱਗਣਾ ਸਮਾਂ ਲੱਗ ਰਿਹਾ ਹੈ ਉੱਥੇ ਡੀਜ਼ਲ ਦਾ ਖਰਚਾ ਵੀ ਵਧ ਗਿਆ ਹੈ। ਧੂੜ-ਮਿੱਟੀ ਅਤੇ ਰਸਤਾ ਬੰਦ ਹੋਣ ਕਾਰਨ ਗਾਹਕ ਦੁਕਾਨਾਂ ਤੱਕ ਨਹੀਂ ਪਹੁੰਚ ਰਹੇ ਅਤੇ ਤਿਉਹਾਰਾਂ ਦੇ ਸੀਜ਼ਨ ’ਚ ਦੁਕਾਨਦਾਰਾਂ ਦਾ ਕਾਰੋਬਾਰ ਵੀ ਠੱਪ ਹੋ ਗਿਆ ਹੈ। ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਕੰਮ ਛੱਡ ਕੇ ਭੱਜੇ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸੜਕ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ। ਲੋਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਕੋਈ ਹੱਲ ਨਾ ਕੱਢਿਆ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਸੰਬੰਧੀ ਠੇਕੇਦਾਰ ਵਿੱਕੀ ਸਿੰਗਲਾ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਲੁੱਕ ਨਾ ਮਿਲਣ ਕਾਰਨ ਸੜਕ ਦੇ ਕਾਰਜ ’ਚ ਦੇਰੀ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ- ਜ਼ਿਲ੍ਹਾ ਮੈਜਿਸਟਰੇਟ ਅਗਲੀ ਖ਼ਬਰ ਪੀ.ਐਮ. ਸ਼੍ਰੀ ਸਕੂਲ ਜੰਗਲ ਵਿਖੇ ਮੈਗਾ ਪੀ.ਟੀ.ਐਮ. ਕਰਵਾਈ
Ad Position 24