11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ- ਜ਼ਿਲ੍ਹਾ ਮੈਜਿਸਟਰੇਟ

ਬਠਿੰਡਾ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਮੌਜੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਹਰ ਪੀ.

Ad Position 21
No active advertisement
ਅਜੀਤ ਡੈਸਕ 11-10-2026
ਬਠਿੰਡਾ, 10 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਮੌਜੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਹਰ ਪੀ.ਜੀ. ਮਾਲਕ ਆਪਣੀ ਪੀ.ਜੀ. ਨੂੰ ਰਜਿਸਟਰ ਕਰਵਾਉਂਦੇ ਹੋਏ ਪੀ.ਜੀ. ’ਚ ਰਹਿਣ ਵਾਲਿਆਂ ਦੀ ਰਜਿਸਟਰੇਸ਼ਨ/ਵੈਰੀਫ਼ਿਕੇਸ਼ਨ ਕਰਵਾਉਣ ਦਾ ਜ਼ਿੰਮੇਵਾਰ ਹੋਵੇਗਾ। ਹੋਰ ਹੁਕਮ ਮੁਤਾਬਿਕ ਜ਼ਿਲ੍ਹੇ ’ਚ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਕ ਹੋਰ ਹੁਕਮ ਰਾਹੀਂ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰੂ ਗੋਬਿੰਦ ਸਿੰਘ ਰਿਫਾਇਨਰੀ ਰਾਮਾਂ, ਨੈਸ਼ਨਲ ਫਰ ਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ., ਬੀ.ਪੀ.ਸੀ.ਐਲ, ਐਚ.ਪੀ.ਸੀ.ਐਲ, ਬਲਾਕ ਪੀ.ਓ.ਐਲ ਟਰਮਿਨਲ, ਫੂਸ ਮੰਡੀ ਮਾਨਸਾ ਰੋਡ ਬਠਿੰਡਾ, 2-ਜੀ ਬਾਇਓ ਇਥਾਨੌਲ ਪਲਾਂਟ, ਅੰਬੂਜ਼ਾ ਸੀਮਿੰਟ ਪਲਾਂਟ, ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ, ਸਿਵਲ ਏਅਰਪੋਰਟ ਵਿਰਕ ਕਲਾਂ, ਏਅਰਫੋਰਸ ਭਿਸੀਆਣਾ, ਗੇਲ ਦਿਆਲਪੁਰਾ, ਆਰ.ਟੀ. ਬਠਿੰਡਾ, ਐਸਵੀ ਗਹਿਰੀ ਬੁੱਟਰ ਦੇ ਆਸ-ਪਾਸ ਦੇ ਏਰੀਏ ਵਿਚ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਨਾਇਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ (ਚਾਇਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖਰੀਦਣ, ਸਪਲਾਈ ਕਰਨ, ਆਯਾਤ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਕ ਹੋਰ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਅਣ-ਅਧਿਕਾਰਤ ਸੀਮਨ ਦਾ ਭੰਡਾਰ ਕਰਨ, ਟਰਾਂਸਪਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮ ਮੁਤਾਬਿਕ ਪੁਰਾਣੀ ਤਹਿਸੀਲ ਕੰਪਲੈਕਸ ਬਠਿੰਡਾ ਵਿਖੇ ਸਰਕਾਰੀ ਜਗ੍ਹਾ ਤੇ ਗੈਰ ਕਾਨੂੰਨੀ ਢੰਗ ਨਾਲ ਬਣਾਏ ਜਾ ਰਹੇ ਦੁਕਾਨਾਂ/ਬੂਥ ਚੈਂਬਰ, ਖੋਖਿਆਂ ਆਦਿ ਦੀ ਉਸਾਰੀ ਕਰਨ ’ਤੇ ਰੋਕ ਲਗਾਈ ਗਈ ਹੈ। ਇਕ ਹੋਰ ਹੁਕਮ ਰਾਹੀਂ ਬਠਿੰਡਾ ਸ਼ਹਿਰ ਅੰਦਰ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਹੀਕਲਾਂ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਸਾਰੇ ਹੁਕਮ 9 ਦਸੰਬਰ 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੂਬੇ ’ਚੋਂ ਨਸ਼ਾ ਖ਼ਤਮ ਕਰਨ ਲਈ ਸਮਾਜ ਦੇ ਸਹਿਯੋਗ ਦੀ ਲੋੜ-ਡੀ.ਆਈ.ਜੀ. ਅਗਲੀ ਖ਼ਬਰ ਸੜਕ ਦਾ ਨਿਰਮਾਣ ਅੱਧ ਵਿਚਕਾਰ ਲਟਕਣ ਕਾਰਨ ਪਿੰਡ ਵਾਸੀਆਂ ’ਚ ਰੋਸ
Ad Position 24