11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ ਜੱਜਲ ਦਾ ਵਿੱਦਿਅਕ ਟੂਰ ਲਈ ਰਵਾਨਾ

ਰਾਮਾਂ ਮੰਡੀ, 10 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ ਜੱਜਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਮਨੋਰੰਜਕ ਟੂਰ ਅੱਜ ਡਲਹੌਜ਼ੀ, ਚੰਬਾ ਅਤੇ ਖਜਿਆਰ ਲਈ ਰਵਾਨਾ ਹੋਇਆ। ਸਕੂਲ ਮੈਨੇਜਮੈਂਟ ਟੀਮ ਅਤੇ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਜਾ ਰਹੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਟੂਰ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026
ਰਾਮਾਂ ਮੰਡੀ, 10 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ ਜੱਜਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਮਨੋਰੰਜਕ ਟੂਰ ਅੱਜ ਡਲਹੌਜ਼ੀ, ਚੰਬਾ ਅਤੇ ਖਜਿਆਰ ਲਈ ਰਵਾਨਾ ਹੋਇਆ। ਸਕੂਲ ਮੈਨੇਜਮੈਂਟ ਟੀਮ ਅਤੇ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਜਾ ਰਹੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਟੂਰ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਇਕ ਮਹੱਤਵਪੂਰਨ ਸਾਧਨ ਹੈ। ਅਜਿਹੇ ਟੂਰ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ - ਨਾਲ ਅਸਲ ਜ਼ਿੰਦਗੀ ਦੇ ਤਜਰਬੇ ਹਾਸਲ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਡਲਹੌਜ਼ੀ, ਚੰਬਾ ਅਤੇ ਖੱਜਿਆਰ ਵਰਗੇ ਇਤਿਹਾਸਕ ਅਤੇ ਕੁਦਰਤੀ ਤੌਰ ‘ਤੇ ਅਮੀਰ ਸ ਥਾਨਾਂ ਦਾ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਕੁਦਰਤ ਅਤੇ ਸੱਭਿਆਚਾਰ ਪ੍ਰਤੀ ਸੰਵੇਦਨਸ਼ੀਲਤਾ ਵੀ ਪੈਦਾ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਜ਼ਿੰਮੇਵਾਰੀ ਨਾਲ ਯਾਤਰਾ ਦਾ ਆਨੰਦ ਮਾਣਨ ਅਤੇ ਨਵੇਂ ਤਜਰਬਿਆਂ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਰਾਮਪੁਰਾ ਵਿਖੇ ਟੀਕਾਕਰਨ ਦਿਵਸ ਤੇ ਸਿਹਤ ਜਾਗਰੂਕਤਾ ਕੈਂਪ ਅਗਲੀ ਖ਼ਬਰ ਮਹਿਰਾਜ ‘ਚ ਅਕਾਲੀ ਦਲ ਦੀ ਚੋਣ ਮੁਹਿੰਮ ਨੇ ਫੜਿਆ ਜ਼ੋਰ
Ad Position 24