11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਤਨਖਾਹਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ 12 ਨੂੰ

ਬਠਿੰਡਾ, 10 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਬਠਿੰਡਾ ਵਲੋਂ ਵਰਕਰਾਂ ਦੀਆਂ ਤਨਖਾਹਾਂ ਨੂੰ ਲੈ ਕੇ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਸਬੰਧਿਤ ਅਧਿਕਾਰੀ ਨੂੰ ਜਥੇਬੰਦੀ ਵਲੋਂ ਅਗਾਂਊੂ ਨੋਟਿਸ ਸੌਂਪਿਆ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਲਿਆਣ, ਜਨਰਲ ਸਕੱਤਰ ਅੰਗਰੇਜ਼ ਸਿੰਘ ਚੱਕ ਰਾਮ ਸਿੰਘ ਵਾਲਾ ਤੇ ਪ੍ਰੈੱਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਨੇ ਦੱਸਿਆ ਕਿ ਇਨਲਿਸਟਮੈਂਟ ਵਰਕਰਾਂ ਦੀਆਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਰੁਕੀਆਂ ਹੋਈਆਂ ਹਨ, ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 11-10-2026
ਬਠਿੰਡਾ, 10 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਬਠਿੰਡਾ ਵਲੋਂ ਵਰਕਰਾਂ ਦੀਆਂ ਤਨਖਾਹਾਂ ਨੂੰ ਲੈ ਕੇ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਸਬੰਧਿਤ ਅਧਿਕਾਰੀ ਨੂੰ ਜਥੇਬੰਦੀ ਵਲੋਂ ਅਗਾਂਊੂ ਨੋਟਿਸ ਸੌਂਪਿਆ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਲਿਆਣ, ਜਨਰਲ ਸਕੱਤਰ ਅੰਗਰੇਜ਼ ਸਿੰਘ ਚੱਕ ਰਾਮ ਸਿੰਘ ਵਾਲਾ ਤੇ ਪ੍ਰੈੱਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਨੇ ਦੱਸਿਆ ਕਿ ਇਨਲਿਸਟਮੈਂਟ ਵਰਕਰਾਂ ਦੀਆਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਰੁਕੀਆਂ ਹੋਈਆਂ ਹਨ, ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋ ਗਿਆ ਹੈ। ਇਸ ਤੋਂ ਇਲਾਵਾ ਫੀਲਡ ਵਿਚ ਆ ਰਹੀਆਂ ਸਮੱਸਿਆਵਾਂ ਸਬੰਧੀ ਵਾਰ-ਵਾਰ ਸਬੰਧਿਤ ਅਧਿਕਾਰੀਆਂ ਨੂੰ ਦੱਸਣ ਦੇ ਬਾਵਜੂਦ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਯੂਨੀਅਨ ਵਲੋਂ 12 ਅਕਤੂਬਰ ਨੂੰ ਸਥਾਨਕ ਮਿੰਨੀ ਸਕੱਤਰੇਤ ਵਿਖੇ ਸਥਿਤ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 1 ਦੇ ਦਫ਼ਤਰ ਮੂਹਰੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸੀਨੀਅਰ ਉਪ-ਪ੍ਰਧਾਨ ਜਗਜੀਤ ਸੇਮਾ, ਖਜ਼ਾਨਚੀ ਸੰਦੀਪ ਸਿੰਘ, ਉਪ-ਪ੍ਰਧਾਨ ਕੁਲਵਿੰਦਰ ਕਾਲਝਰਾਣੀ, ਸਲਾਹਕਾਰ ਦਵਿੰਦਰ ਲਹਿਰਾ ਸੌਂਧਾ, ਪ੍ਰਚਾਰ ਸਕੱਤਰ ਸੁਖਵਿੰਦਰ ਰਾਮਪੁਰਾ ਤੇ ਜੁਆਇੰਟ ਪ੍ਰਚਾਰ ਸਕੱਤਰ ਕੇਵਲ ਅਬਲੂ ਕੋਟਲੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੂੜੇ ਦੇ ਢੇਰਾਂ ‘ਚ ਸੁੱਟਿਆ ਪਲਾਸਟਿਕ ਪਸ਼ੂਆਂ ਲਈ ਬਣ ਰਿਹੈ ਜਾਨਲੇਵਾ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਰਾਮਪੁਰਾ ਵਿਖੇ ਟੀਕਾਕਰਨ ਦਿਵਸ ਤੇ ਸਿਹਤ ਜਾਗਰੂਕਤਾ ਕੈਂਪ
Ad Position 24