11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸੰਬੰਧੀ ਦਿਵਸ ਮਨਾਇਆ

ਰਾਮਪੁਰਾ ਫੂਲ, 10 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਲਈ ਦੇਖਭਾਲ ਤੇ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਮਾਹਲ ਰਾਮਪੁਰਾ ਫੂਲ ਵਲੋਂ ਬਜ਼ੁਰਗ ਵਿਅਕਤੀਆਂ ਦੀ ਸਿਹਤ ਸੰਭਾਲ, ਉਨ੍ਹਾਂ ਦੀਆਂ ਲੋੜਾਂ ਅਤੇ ਉਨ੍ਹਾਂ ਨੂੰ ਸਨਮਾਨਜਨਕ ਤੇ ਸਿਹਤਮੰਦ ਜੀਵਨ ਪ੍ਰਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-10-2026
ਰਾਮਪੁਰਾ ਫੂਲ, 10 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਲਈ ਦੇਖਭਾਲ ਤੇ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਮਾਹਲ ਰਾਮਪੁਰਾ ਫੂਲ ਵਲੋਂ ਬਜ਼ੁਰਗ ਵਿਅਕਤੀਆਂ ਦੀ ਸਿਹਤ ਸੰਭਾਲ, ਉਨ੍ਹਾਂ ਦੀਆਂ ਲੋੜਾਂ ਅਤੇ ਉਨ੍ਹਾਂ ਨੂੰ ਸਨਮਾਨਜਨਕ ਤੇ ਸਿਹਤਮੰਦ ਜੀਵਨ ਪ੍ਰਦਾਨ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ। ਬਜ਼ੁਰਗਾਂ ਦੀ ਨਿਯਮਿਤ ਸਿਹਤ ਜਾਂਚ, ਸੰਤੁਲਿਤ ਖ਼ੁਰਾਕ, ਸਰੀਰਕ ਸਰਗਰਮੀ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਬਜ਼ੁਰਗਾਂ ਨਾਲ ਪਰਿਵਾਰਕ ਮੈਂਬਰਾਂ ਵਲੋਂ ਪਿਆਰ, ਸਤਿਕਾਰ ਅਤੇ ਸਹਿਯੋਗ ਨਾਲ ਪੇਸ਼ ਆਉਣ ਅਤੇ ਉਨ੍ਹਾਂ ਦੀਆਂ ਸਰੀਰਕ, ਮਾਨਸਿਕ ਤੇ ਸਮਾਜਿਕ ਲੋੜਾਂ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸਿਹਤ ਵਿਭਾਗ ਵਲੋਂ ਬਜ਼ੁਰਗਾਂ ਨੂੰ ਉਪਲਬਧ ਸਿਹਤ ਸਹੂਲਤਾਂ ਦਾ ਲਾਭ ਲੈਣ ਲਈ ਵੀ ਅਪੀਲ ਕੀਤੀ ਗਈ। ਹਸਪਤਾਲ ਦੇ ਸੀਨੀਅਰ ਮੈਂਬਰ ਇੰਦਰਜੀਤ ਸਿੰਘ ਡੀ.ਈ.ਓ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸੁਨੀਲ ਧੀਰ, ਰਵੀ ਕੁਮਾਰ ਫਾਰਮਾਸਿਸਟ, ਦੀਪਕ ਗਰਗ ਫਾਰਮਾਸਿਸਟ, ਗੁਰਦੀਪ ਰਾਣੀ ਸਟਾਫ਼ ਨਰਸ, ਪਰਮਜੀਤ ਕੌਰ, ਰਵੀ ਸੁਪਰਵਾਈਜਟ ਸਫ਼ਾਈ ਸੇਵਕ, ਅਮਨਦੀਪ ਸਿੰਘ, ਅਜੇ ਕੁਮਾਰ, ਮਨਜੀਤ ਕੌਰ ਸਟਾਫ਼ ਨਰਸ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਗੁਰਮੁਖੀ ਦਿਵਸ ਮਨਾਇਆ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਮੀਟਿੰਗਾਂ ਦਾ ਦੌਰ ਕੀਤਾ ਤੇਜ਼
Ad Position 24