11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੋਪਾਲ ਸਿੰਘ ਕੋਟਫੱਤਾ ਵਲੋਂ ਦੁਕਾਨਦਾਰਾਂ ਨਾਲ ਡੋਰ-ਟੂ-ਡੋਰ ਰਾਬਤਾ

ਸੰਗਤ ਮੰਡੀ, 10 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਆਪਣੀ ਟੀਮ ਸਮੇਤ ਸੰਗਤ ਮੰਡੀ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਨੇ ਮੰਡੀ ਦੇ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 11-10-2026
ਸੰਗਤ ਮੰਡੀ, 10 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਆਪਣੀ ਟੀਮ ਸਮੇਤ ਸੰਗਤ ਮੰਡੀ ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਨੇ ਮੰਡੀ ਦੇ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਦੁਕਾਨਦਾਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਲੋਕਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਲੋਕਾਂ ਤੱਕ ਸਿੱਧੀ ਪਹੁੰਚ ਬਣਾਈ ਜਾ ਰਹੀ ਹੈ। ਦੌਰੇ ਦੌਰਾਨ ਮੰਡੀ ਦੇ ਦੁਕਾਨਦਾਰਾਂ ਵਲੋਂ ਵੀ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਅਗਰਵਾਲ ਸਮਾਜ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ ਸੰਗਤ ਮੰਡੀ, ਟਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ਪ੍ਰਧਾਨ ਰਵੀ ਗੋਇਲ, ‘ਆਪ’ ਆਗੂ ਬਹਾਦਰ ਸਿੰਘ ਸਿੱਧੂ, ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ ਸੋਮਾ, ਦਲਿਤ ਸਮਾਜ ਬਠਿੰਡਾ ਦਿਹਾਤੀ ਦੇ ਚੇਅਰਮੈਨ ਸੀਰਾ ਸਿੰਘ ਫੁੱਲੋ ਮਿੱਠੀ, ਕਾਬਲ ਸਿੰਘ ਕੋਟਗੁਰੂ, ਯੂਥ ਆਗੂ ਨਿੱਕਾ ਸੇਠ ਅਤੇ ਵਿਜੇ ਕੁਮਾਰ, ਲੱਖੀ ਸਿੱਧੂ ਸੰਗਤ, ਜਗਤਾਰ ਸਿੰਘ ਸੰਗਤ ਮੰਡੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮਾਂ ਮੰਡੀ ਤੋਂ ਸ੍ਰੀ ਸਾਲਾਸਰ ਧਾਮ ਲਈ 13ਵੀਂ ਪੈਦਲ ਯਾਤਰਾ ਰਵਾਨਾ ਅਗਲੀ ਖ਼ਬਰ ਮਲੂਕਾ ਤੇ ਸੋਢੀ ਵਲੋਂ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਸਕੱਤਰ ਬੂਟਾ ਭਾਈਰੂਪਾ ਦਾ ਸਨਮਾਨ
Ad Position 24