ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਤੰਦਰੁਸਤੀ ਸੰਬੰਧੀ ਸੈਮੀਨਾਰ
ਭਗਤਾ ਭਾਈਕਾ, 11 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੀ. ਐਮ.
ਭਗਤਾ ਭਾਈਕਾ, 11 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਵਿਖੇ ਸੀ.ਬੀ.ਐਸ.ਈ. ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ’ ਲਈ ਅਧਿਆਪਕਾਂ ਦਾ ਇਕ ਰੋਜ਼ਾ ਸਿਖਲਾਈ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਆਏ ਹੋਏ ਮੁੱਖ ਬੁਲਾਰਿਆਂ ਅਤੇ ਸਮੂਹ ਅਧਿਆਪਕ ਸਾਹਿਬਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ’ਚ ਅਜਿਹੇ ਸੈਮੀਨਾਰਾਂ ਦੀ ਬਹੁਤ ਲੋੜ ਹੈ। ਸੈਮੀਨਾਰ ਸਦਕਾ ਅਧਿਆਪਕ ਆਪਣੇ ਗਿਆਨ ਵਿਚ ਵਾਧਾ ਕਰਕੇ ਬੱਚਿਆਂ ਨੂੰ ਸਹੀ ਦਿਸ਼ਾ ਦੇ ਸਕਦੇ ਹਨ। ਉਨ੍ਹਾਂ ਮੁੱਖ ਬੁਲਾਰਿਆਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ। ਇਸ ਮੌਕੇ ਮੁੱਖ ਬੁਲਾਰੇ ਵਜੋਂ ਜਤਿੰਦਰ ਕੁਮਾਰ ਸੈਣੀ (ਪ੍ਰਿੰਸੀਪਲ ਦਿੱਲੀ ਪਬਲਿਕ ਸਕੂਲ, ਬਠਿੰਡਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਕੱਲ੍ਹ ਬੱਚੇ ਪੜ੍ਹਾਈ ਦੇ ਦਬਾਅ, ਮੋਬਾਈਲ ਦੀ ਜ਼ਿਆਦਾ ਵਰਤੋਂ ਅਤੇ ਇਕੱਲੇਪਣ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਮੈਡਮ ਪਰਮਿੰਦਰ ਕੌਰ ਕੁਆਰਡੀਨੇਟਰ ਮਾਉਂਟ ਲਿਟਰਾ ਜੀ ਸਕੂਲ, ਕੋਟਸ਼ਮੀਰ ਬਠਿੰਡਾ ਨੇ ਕਿਹਾ ਕਿ ਇਕ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ਼ ਰਹਿੰਦਾ ਹੈ। ਇਸ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਕਿਹਾ ਕਿ ਸਾਡੇ ਸਕੂਲ ਦਾ ਮੁੱਖ ਉਦੇਸ਼ ਸਿਰਫ਼ ਬੱਚਿਆਂ ਨੂੰ ਅੰਕਾਂ ਦੀ ਦੌੜ ਵਿਚ ਅੱਗੇ ਲਿਜਾਣਾ ਨਹੀਂ, ਸਗੋਂ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ ਅਤੇ ਚੰਗਾ ਇਨਸਾਨ ਬਣਾਉਣਾ ਹੈ।