12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਢੁਕਵੀਂ ਆਰਥਿਕ ਮਦਦ ਬਿਨਾਂ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ- ਕਲਿਆਣ

ਨਥਾਣਾ, 11 ਅਕਤੂਬਰ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਜਨਰਲ ਸਕੱਤਰ ਅੰਗਰੇਜ਼ ਸਿੰਘ ਕਲਿਆਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਲਈ ਸਰਕਾਰ ਵਲੋਂ ਲੋੜੀਂਦੀਆਂ ਸਹੂਲਤਾਂ ਅਤੇ ਆਰਥਿਕ ਮਦਦ ਮੁਹੱਈਆ ਨਹੀਂ ਕਰਵਾਈ ਜਾ ਰਹੀ, ਦੂਜੇ ਪਾਸੇ ਕਿਸਾਨਾਂ ਉਪਰ ਪਰਾਲੀ ਨ ੂੰ ਅੱਗ ਲਾਉਣ ਦੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਾਤਾਵਰਨ ਦੀ ਸੰਭਾਲ ਦੇ ਮਹੱਤਵ ਨੂੰ ਸਮਝਦੇ ਹਨ ਪਰ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ, ਆਰਥਿਕ ਸਹਾਇਤਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਨਿਭਾਉਣ ਤੋਂ ਤਾਂ ਸਰਕਾਰ ਨੇ ਟਾਲਾ ਵੱਟਿਆ ਹੋਇਆ ਹੈ,ਸਾਰੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਮੁਹੱਈਆ ਕਰਵਾਉਣ, ਕਿਸਾਨਾਂ ਦੇ ਖੇਤਾਂ ਵਿਚੋਂ ਪਰਾਲੀ ਦੀਆਂ ਗੱਠਾਂ ਚੁੱਕਣ ਦੀ ਜ਼ਿੰਮੇਵਾਰੀ ਜਾਂ ਪਰਾਲੀ ਨੂੰ ਖੇਤ ਵਿਚ ਦਬਾਉਣ ਦੇ ਖਰਚੇ ਸਰਕਾਰ ਆਪਣੇ ਸਿਰ ਝੱਲਣ ਨੂੰ ਤਿਆਰ ਨਹੀਂ, ਸਿਰਫ਼ ਕਾਨੂੰਨੀ ਕਾਰਵਾਈ ਅਤੇ ਜੁਰਮਾਨਿਆਂ ਰਾਹੀਂ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਫੜਿਆ ਹੋਇਆ ਰਾਹ ਪਰਾਲੀ ਪ੍ਰਬੰਧਨ ਦਾ ਹੱਲ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਭਗਵੰਤ ਸਿੰਘ ਨਹਿਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ, ਦੋ ਮੌਕੇ ਤੋਂ ਫ਼ਰਾਰ
Ad Position 24