ਭਾਗੀਵਾਂਦਰ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰ ਦਿੱਤੀਆਂ ਵਧਾਈਆਂ
ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਅੱਜ ਪੰਜਾਬ ਕਾਂਗਰਸ ਭਵਨ ਚ ਰਸਮੀ ਅਹੁਦਾ ਸੰਭਾਲਣ ਦੇ ਰੱਖੇ ਸਮਾਗਮ ‘ਚ ਵੱਡੀ ਗਿਣਤੀ ਸਾਥੀਆਂ ਸਮੇਤ ਸ਼ਾਮਿਲ ਹੋਏ ਹਲਕੇ ਤੋਂ ਸਰਗਰਮ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪ੍ਰਧਾਨ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਕਾਂਗਰਸੀ ਆਗੂ ਦੀ ਮੀਡੀਆ ਟੀਮ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਕਾਂਗਰਸ ਭਵਨ ਚ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਦੀ ਰਸਮ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਅੱਜ ਪੰਜਾਬ ਕਾਂਗਰਸ ਭਵਨ ਚ ਰਸਮੀ ਅਹੁਦਾ ਸੰਭਾਲਣ ਦੇ ਰੱਖੇ ਸਮਾਗਮ ‘ਚ ਵੱਡੀ ਗਿਣਤੀ ਸਾਥੀਆਂ ਸਮੇਤ ਸ਼ਾਮਿਲ ਹੋਏ ਹਲਕੇ ਤੋਂ ਸਰਗਰਮ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪ੍ਰਧਾਨ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਕਾਂਗਰਸੀ ਆਗੂ ਦੀ ਮੀਡੀਆ ਟੀਮ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਕਾਂਗਰਸ ਭਵਨ ਚ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਦੀ ਰਸਮ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਬਾਅਦ ’ਚ ਗੱਲਬਾਤ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਦੱਸਿਆ ਕਿ ਪਦਮਸ੍ਰੀ ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਹਲਕਾ ਤਲਵੰਡੀ ਸਾਬੋ ’ਚ ਕਾਂਗਰਸ ਪਾਰਟੀ ਦੀ ਹੋਰ ਮਜ਼ਬੂਤੀ ਲਈ ਉਹ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਹਰ ਸਹਿਯੋਗ ਦੇਣਗੇ। ਉਕਤ ਮੁਲਾਕਾਤ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨਾਲ ਸੀ. ਕਾਂਗਰਸੀ ਆਗੂ ਦਿਲਪ੍ਰੀਤ ਸਿੰਘ ਜਗਾ ਰਾਮ ਤੀਰਥ, ਬਲਵਿੰਦਰ ਸਿੰਘ ਸੀਂਗੋ ਬਲਾਕ ਪ੍ਰਧਾਨ ਕਿਸਾਨ ਸੈੱਲ, ਜਗਤਾਰ ਸਿੰਘ ਮੈਨੂੰਆਣਾ ਸਾਬਕਾ ਚੇਅਰਮੈਨ, ਜ਼ਿਲ੍ਹਾ ਉੱਪ ਪ੍ਰਧਾਨ ਰਣਬੀਰ ਸਿੰਘ ਸ਼ੇਖਪੁਰਾ ਆਦਿ ਵੀ ਮੌਜੂਦ ਸਨ।