12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਦੀਵਾਨ ਸਿੰਘ ਡਿੱਖ ਸ਼੍ਰੋਮਣੀ ਅਕਾਲੀ ਦਲ (ਪੁਨਰ- ਸੁਰਜੀਤ) ਦੇ ਹਲਕਾ ਭੁੱਚੋ ਦੇ ਕੋਆਰਡੀਨੇਟਰ ਨਿਯੁਕਤ

ਬਠਿੰਡਾ, 11 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਪਾਰਟੀ ਦੇ ਸੀਨੀਅਰ ਆਗੂ ਦੀਵਾਨ ਸਿੰਘ ਡਿੱਖ ਨੂੰ ਵਿਧਾਨ ਸਭਾ ਹਲਕਾ ਭੁੱਚੋ ਮੰਡੀ (ਬਠਿੰਡਾ) ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜਦਕਿ ਉਹ ਪਹਿਲਾਂ ਪਾਰਟੀ ਦੇ ਉਪ-ਪ੍ਰਧਾਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ।

Ad Position 21
No active advertisement
ਅਜੀਤ ਡੈਸਕ 12-10-2026
ਬਠਿੰਡਾ, 11 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਪਾਰਟੀ ਦੇ ਸੀਨੀਅਰ ਆਗੂ ਦੀਵਾਨ ਸਿੰਘ ਡਿੱਖ ਨੂੰ ਵਿਧਾਨ ਸਭਾ ਹਲਕਾ ਭੁੱਚੋ ਮੰਡੀ (ਬਠਿੰਡਾ) ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜਦਕਿ ਉਹ ਪਹਿਲਾਂ ਪਾਰਟੀ ਦੇ ਉਪ-ਪ੍ਰਧਾਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਇਸ ਨਵੀਂ ਨਿਯੁਕਤੀ ਨਾਲ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਪੱਧਰ ‘ਤੇ ਜਥੇਬੰਦਕ ਗਤੀਵਿਧੀਆਂ ਦੇ ਤਾਲਮੇਲ ਅਤੇ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਦੀਵਾਨ ਸਿੰਘ ਡਿੱਖ ਨੇ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਰਪ੍ਰਸਤ ਰਵੀਇੰਦਰ ਸਿੰਘ ਸਾਬਕਾ ਸਪੀਕਰ ਅਤੇ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣਗੇ। ਇਸ ਮੌਕੇ ਦੀਵਾਨ ਸਿੰਘ ਡਿੱਖ ਨੂੰ ਜ਼ਿਲ੍ਹਾ ਜਥੇਬੰਦੀ ਅਤੇ ਹਲਕਾ ਭੁੱਚੋ ਦੇ ਆਗੂਆਂ ਅਤੇ ਵਰਕਰਾਂ ਨੇ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਦੇ ਵਿਦਿਆਰਥੀਆਂ ਵਲੋਂ ਗੁਰਮਤਿ ਸਮਾਗਮ ’ਚ ਪੁਜ਼ੀਸ਼ਨਾਂ ਪ੍ਰਾਪਤ ਅਗਲੀ ਖ਼ਬਰ ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਪੱਕੀ ਝੋਨੇ ਦੀ ਫ਼ਸਲ ਧਰਤੀ ’ਤੇ ਵਿਛੀ
Ad Position 24