12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਆਕਸਫੋਰਡ ਦੇ ਵਿਦਿਆਰਥੀਆਂ ਵਲੋਂ ਗੁਰਮਤਿ ਸਮਾਗਮ ’ਚ ਪੁਜ਼ੀਸ਼ਨਾਂ ਪ੍ਰਾਪਤ

ਭਗਤਾ ਭਾਈਕਾ, 11 ਅਕਤੂਬਰ (ਸੁਖਪਾਲ ਸਿੰਘ ਸੋਨੀ)- ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਇੱਕ ਅਜਿਹੀ ਮਾਣਮੱਤੀ ਅਤੇ ਅਗਾਂਹਵਧੂ ਸੰਸਥਾ ਹੈ ਜਿਸ ਦੇ ਵਿਦਿਆਰਥੀ ਸਿਰਫ਼ ਅਕਾਦਮਿਕ ਵਿਚ ਹੀ ਨਹੀਂ, ਬਲਕਿ ਹਰ ਖੇਤਰ ਦੇ ਚਮਕਦੇ ਸਿਤਾਰੇ ਹਨ। ਇਸ ਸੰਸਥਾ ਵਿਚ ਵਿਦਿਆਰਥੀਆਂ ਨੂੰ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜੀ ਧਾਰਮਿਕ ਵਿੱਦਿਆ ਵੀ ਗ੍ਰਹਿਣ ਕਰਵਾਈ ਜਾਂਦੀ ਹੈ ਤਾਂ ਜੋ ਵਿਦਿਆਰਥੀ ਇਕ ਹੁਸ਼ਿਆਰ ਵਿਦਿਆਰਥੀ ਹੋਣ ਦਾ ਨਾਲ-ਨਾਲ ਇੱਕ ਵਧੀਆ ਇਨਸਾਨ ਵੀ ਬਣ ਸਕਣ।

Ad Position 21
No active advertisement
ਅਜੀਤ ਡੈਸਕ 12-10-2026
ਭਗਤਾ ਭਾਈਕਾ, 11 ਅਕਤੂਬਰ (ਸੁਖਪਾਲ ਸਿੰਘ ਸੋਨੀ)- ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਇੱਕ ਅਜਿਹੀ ਮਾਣਮੱਤੀ ਅਤੇ ਅਗਾਂਹਵਧੂ ਸੰਸਥਾ ਹੈ ਜਿਸ ਦੇ ਵਿਦਿਆਰਥੀ ਸਿਰਫ਼ ਅਕਾਦਮਿਕ ਵਿਚ ਹੀ ਨਹੀਂ, ਬਲਕਿ ਹਰ ਖੇਤਰ ਦੇ ਚਮਕਦੇ ਸਿਤਾਰੇ ਹਨ। ਇਸ ਸੰਸਥਾ ਵਿਚ ਵਿਦਿਆਰਥੀਆਂ ਨੂੰ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜੀ ਧਾਰਮਿਕ ਵਿੱਦਿਆ ਵੀ ਗ੍ਰਹਿਣ ਕਰਵਾਈ ਜਾਂਦੀ ਹੈ ਤਾਂ ਜੋ ਵਿਦਿਆਰਥੀ ਇਕ ਹੁਸ਼ਿਆਰ ਵਿਦਿਆਰਥੀ ਹੋਣ ਦਾ ਨਾਲ-ਨਾਲ ਇੱਕ ਵਧੀਆ ਇਨਸਾਨ ਵੀ ਬਣ ਸਕਣ। ਇਸ ਕਰਕੇ ਇਸ ਸੰਸਥਾ ਦੇ ਵਿਦਿਆਰਥੀ ਗੁਰਬਾਣੀ ਮੁਕਾਬਲੇ ਜਾਂ ਗੁਰਮਤਿ ਮੁਕਾਬਲਿਆਂ ਵਿਚ ਵੀ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ। ਬੀਤੇ ਦਿਨੀਂ ਗੁਰਦੁਆਰਾ ਦੋਦਾ ਤਾਲ, ਗੁਰੂ ਕੀ ਢਾਬ, ਜੈਤੋ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ ਦਸਤਾਰ ਸਜਾਉਣ ਦੇ ਮੁਕਾਬਲੇ, ਗੁਰਬਾਣੀ ਕੰਠ ਦੇ ਮੁਕਾਬਲੇ, ਸੁੰਦਰ ਲਿਖਾਈ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ। ਜਿਸ ਵਿਚ 20 ਸਕੂਲਾਂ ਦੇ 500 ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ। ਮੁਕਾਬਲੇ ਦੌਰਾਨ ਆਕਸਫੋਰਡ ਦੀ ਸੱਤਵੀਂ ਜਮਾਤ ਦੇ ਵਿਦਿਆਰਥੀ ਜਸਰਾਜ ਸਿੰਘ ਨੇ ਦਸਤਾਰ ਸਜਾਉਣ ‘ਚ ਦੂਸਰਾ ਸਥਾਨ, ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਨੀਤ ਕੌਰ ਨੇ ਗੁਰਬਾਣੀ ਕੰਠ ਦੇ ਮੁਕਾਬਲੇ ‘ਚ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੀ ਸੰਸਥਾ ਦਾ ਮਾਣ ਵਧਾਇਆ ਹੈ। ਇਸੇ ਤਰ੍ਹਾਂ ਹੀ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਤੇ ਦਸਵੀਂ (ਭੂਤਾਂ ਵਾਲਾ ਖੂਹ) ਭਗਤਾ ਭਾਈਕਾ ਵਿਖੇ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਕਰਵਾਏ ਗਏ ਅੰਮ੍ਰਿਤਪਾਨ ਸਮਾਗਮ ਦੌਰਾਨ ਕਰਨਵੀਰ ਸਿੰਘ, ਜਮਾਤ ਚੌਥੀ ਅਤੇ ਧੰਨਾ ਸਿੰਘ ਜਮਾਤ ਸੱਤਵੀਂ ਦੇ ਵਿਦਿਆਰਥੀ ਅੰਮ੍ਰਿਤ ਪਾਨ ਕਰਕੇ ਸਿੰਘ ਸਜੇ ਹਨ । ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਅਤੇ ਅੰਮ੍ਰਿਤਪਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਗੁਰਬਾਣੀ ਦੀ ਅਧਿਆਪਕਾ ਕੁਲਵਿੰਦਰ ਕੌਰ ਨੂੰ ਵਧਾਈ ਦਿੱਤੀ। ਸਵੇਰ ਦੀ ਸਭਾ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ (ਸਰਪੰਚ) ਨੇ ਵਿਦਿਆਰਥੀਆਂ ਨੂੰ ਸਫਲਤਾ ਦੀ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਰਿਸ਼ਤੇਦਾਰ ਬਣ ਕੇ ਸਾਈਬਰ ਠੱਗਾਂ ਨੇ ਪ੍ਰਿੰਸੀਪਲ ਨੂੰ ਲਾਇਆ 1.22 ਲੱਖ ਦਾ ਚੂਨਾ * ਮੋਬਾਈਲ ਹੈਕ ਕਰਕੇ ਹਸਪਤਾਲ ਵਿਚ ਦਾਖ਼ਲ... ਅਗਲੀ ਖ਼ਬਰ ਦੀਵਾਨ ਸਿੰਘ ਡਿੱਖ ਸ਼੍ਰੋਮਣੀ ਅਕਾਲੀ ਦਲ (ਪੁਨਰ- ਸੁਰਜੀਤ) ਦੇ ਹਲਕਾ ਭੁੱਚੋ ਦੇ ਕੋਆਰਡੀਨੇਟਰ ਨਿਯੁਕਤ
Ad Position 24