11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਾਵਾਂ-ਧੀਆਂ ਦੀ ਲਲਕਾਰ ਮੁਹਿੰਮ ਤਹਿਤ ਬਠਿੰਡਾ ’ਚ ਅੱਜ ਤਿਆਰ ਹੋਵੇਗੀ ‘ਮਾਈ ਭਾਗੋ ਦੀ ਫ਼ੌਜ’

ਬਠਿੰਡਾ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਦੇ ਉਦੇਸ਼ ਨਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਅੱਜ 12 ਅਕਤੂਬਰ ਨੂੰ ਸਵੇਰੇ 11 ਵਜੇ ਪਾਰਕ ਵਿਊ ਰਿਜ਼ੋਰਟ, ਬਠਿੰਡਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸ਼ਿਰਕਤ ਕਰਨਗੇ।

Ad Position 21
No active advertisement
ਹਰਸਿਮਰਤ ਕੌਰ ਬਾਦਲ ਅਤੇ ਇਕਬਾਲ ਸਿੰਘ ਬਬਲੀ ਢਿੱਲੋਂ। 12-10-2026
ਬਠਿੰਡਾ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਦੇ ਉਦੇਸ਼ ਨਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਅੱਜ 12 ਅਕਤੂਬਰ ਨੂੰ ਸਵੇਰੇ 11 ਵਜੇ ਪਾਰਕ ਵਿਊ ਰਿਜ਼ੋਰਟ, ਬਠਿੰਡਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸ਼ਿਰਕਤ ਕਰਨਗੇ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਵਲੋਂ ਬਠਿੰਡਾ ਵਿਚ ਮਹਿਲਾਵਾਂ ਦੀ ‘ਮਾਈ ਭਾਗੋ ਦੀ ਫ਼ੌਜ’ ਤਿਆਰ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਇਆ ਜਾਵੇਗਾ। ਇਸ ਪਹਿਲ ਤਹਿਤ ਮਾਵਾਂ, ਭੈਣਾਂ ਅਤੇ ਧੀਆਂ ਨੂੰ ਨਸ਼ਿਆਂ ਵਿਰੁੱਧ ਸਮਾਜਿਕ ਲੜਾਈ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਇੱਕਜੁੱਟ ਕਰਨ ਦਾ ਉਦੇਸ਼ ਰੱਖਿਆ ਗਿਆ ਹੈ। ਪਾਰਟੀ ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਇਲਾਕੇ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਮਾਈ ਭਾਗੋ ਦੀਆਂ ਵਾਰਿਸ ਬਣ ਕੇ ਇਸ ਫ਼ੌਜ ਦਾ ਹਿੱਸਾ ਬਣਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਯੋਗਦਾਨ ਪਾਉਣ। ਬਬਲੀ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਕਈ ਨੌਜਵਾਨਾਂ ਆਪਣਾ ਭਵਿੱਖ ਖ਼ਰਾਬ ਕਰ ਰਹੇ ਹਨ, ਜਿਨ੍ਹਾਂ ਨੂੰ ਇਸ ਵਿਚੋਂ ਬਾਹਰ ਕੱਢ ਕੇ ਸਹੀ ਦਿਸ਼ਾ ਦੇਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਛੇ ਗ੍ਰਾਮ ਹੈਰੋਇਨ ਸਮੇਤ ਇਕ ਕਾਬੂ- ਮਾਮਲਾ ਦਰਜ ਅਗਲੀ ਖ਼ਬਰ ਭਾਰਤੀ ਕਿਸਾਨ ਸੰਘ ਨੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24