11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਰਕਾਰੀ ਹਾਈ ਸਕੂਲ ਕੋਟਗੁਰੂ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕੋਟਗੁਰੂ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਸਕੂਲ ਦੇ ਮੁੱਖ ਅਧਿਆਪਕ ਸੁਖਪਾਲ ਸਿੰਘ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਵਿੱਦਿਅਕ ਕਾਰਗੁਜ਼ਾਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 12-10-2026
ਸੰਗਤ ਮੰਡੀ, 11 ਅਕਤੂਬਰ (ਸੁਖਤੇਜ ਧਾਲੀਵਾਲ)- ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕੋਟਗੁਰੂ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਸਕੂਲ ਦੇ ਮੁੱਖ ਅਧਿਆਪਕ ਸੁਖਪਾਲ ਸਿੰਘ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਵਿੱਦਿਅਕ ਕਾਰਗੁਜ਼ਾਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਪ੍ਰਗਤੀ, ਹਾਜ਼ਰੀ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਘਰ ਵਿਚ ਪੜ੍ਹਾਈ ਲਈ ਢੁਕਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।ਮਿਲਣੀ ਦੌਰਾਨ ਅਧਿਆਪਕਾਂ ਅਤੇ ਮਾਪਿਆਂ ਨੇ ਆਪਸੀ ਤਾਲਮੇਲ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਮਾਪਿਆਂ ਨੇ ਵੀ ਸਕੂਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ, ਪੰਚ ਸੁਖਦੀਪ ਸਿੰਘ ਸਿੱਧੂ, ਚੇਅਰਮੈਨ ਮਨਪ੍ਰੀਤ ਸਿੰਘ ਰੰਧਾਵਾ, ਸਮਾਜ ਸੇਵੀ ਬਲਜੀਤ ਸਿੰਘ ਪੱਪੂ, ਅਧਿਆਪਕ ਪਰਮਿੰਦਰ ਸਿੰਘ ਬਲਤੇਜ ਸਿੰਘ, ਤਰਸੇਮ ਸਿੰਘ ਧਰਵਿੰਦਰ ਸਿੰਘ, ਅਚਿੰਤ ਕੌਰ ਆਸ਼ੂ ਸ਼ਰਮਾ, ਨੀਲਮ ਰਾਣੀ, ਸਵਰਨਦੀਪ ਕੌਰ ਅਤੇ ਗਗਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਫ਼ਾਈ ਕਰਮਚਾਰੀਆਂ ਦਾ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪਹਿਲੇ ਨਰਾਤੇ ਮੌਕੇ ਸ਼ੀਤਲਾ ਮਾਤਾ ਮੰਦਰ ਵਿਖੇ ਸ਼ਰਧਾ ਅਤੇ ਭਗਤੀ ਭਾਵ ਨਾਲ ਹੋਈ ਪੂਜਾ- ਅਰਚਨਾ
Ad Position 24