ਗੁਰੂ ਨਾਨਕ ਕਾਲਜ, ਦੋਰਾਹਾ ਬੀ. ਏ. ਦੇ ਨਤੀਜੇ ਸ਼ਾਨਦਾਰ ਰਹੇ
ਦੋਰਾਹਾ, 11 ਅਕਤੂਬਰ (ਪੱਤਰ ਪ੍ਰੇਰਕ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੀ. ਏ ਦੂਸਰੇ ਸਮੈਸਟਰ ਦੇ ਨਤੀਜੇ ਐਲਾਨੇ ਗਏ ਜਿਨ੍ਹਾਂ ਵਿੱਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ।
ਪ
ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ।
12-10-2026
ਦੋਰਾਹਾ, 11 ਅਕਤੂਬਰ (ਪੱਤਰ ਪ੍ਰੇਰਕ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੀ.ਏ ਦੂਸਰੇ ਸਮੈਸਟਰ ਦੇ ਨਤੀਜੇ ਐਲਾਨੇ ਗਏ ਜਿਨ੍ਹਾਂ ਵਿੱਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਬੀ. ਏ. ਦੂਸਰੇ ਸਮੈਸਟਰ ਵਿਚੋਂ ਹਰਸਿਮਰਨ ਕੌਰ ਨੇ 7.67 ਸੀ. ਜੀ. ਪੀ. ਏ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਗੁਰਮੀਨ ਕੌਰ ਨੇ 7.29 ਸੀ. ਜੀ .ਪੀ. ਏ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਅਤੇ ਆਰਤੀ ਕੁਮਾਰੀ ਨੇ 7.17 ਸੀ. ਜੀ. ਪੀ. ਏ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਸ਼ਾਨਦਾਰ ਨਤੀਜਿਆਂ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਜਿਨ੍ਹਾਂ ਦੀ ਸਾਂਝੀ ਮਿਹਨਤ ਸਦਕਾ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ।