13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨੌਜਵਾਨ ਵਰਗ ਪੰਜਾਬ ਦੇ ਭਵਿੱਖ ਦੀ ਮਜ਼ਬੂਤ ਨੀਂਹ -ਬਰਾੜ, ਗੁਰੂ

ਗੋਨਿਆਣਾ, 13 ਅਕਤੂਬਰ (ਲਛਮਣ ਦਾਸ ਗਰਗ)-ਪੰਜਾਬ ਦੀ ਰਾਜਨੀਤੀ ’ਚ ਨੌਜਵਾਨ ਵਰਗ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ ਅਤੇ ਸੂਬੇ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿਚ ਅੱਗੇ ਆਉਣਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਹਰਰਾਏਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਲੋਕ ਮੀਟਿੰਗ ਦੌਰਾਨ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਪਾਰਟੀ ਉਮੀਦਵਾਰ ਤੇ ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ ਨੇ ਸਾਂਝੇ ਰੂਪ ਵਿਚ ਕੀਤਾ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਡਾ: ਦਲਜੀਤ ਸਿੰਘ ਅਤੇ ਪੱਤਵੰਤੇ ਨਵ ਨਿਯੁਕਤ ਇਕਾਈ ਪ੍ਰਧਾਨ ਨਾਲ। ਤਸਵੀਰ: ਲਛਮਣ ਦਾਸ ਗਰਗ 14-10-2026
ਗੋਨਿਆਣਾ, 13 ਅਕਤੂਬਰ (ਲਛਮਣ ਦਾਸ ਗਰਗ)-ਪੰਜਾਬ ਦੀ ਰਾਜਨੀਤੀ ’ਚ ਨੌਜਵਾਨ ਵਰਗ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ ਅਤੇ ਸੂਬੇ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿਚ ਅੱਗੇ ਆਉਣਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਹਰਰਾਏਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀ ਲੋਕ ਮੀਟਿੰਗ ਦੌਰਾਨ ਸੂਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਪਾਰਟੀ ਉਮੀਦਵਾਰ ਤੇ ਹਲਕਾ ਇੰਚਾਰਜ ਦਲਜੀਤ ਸਿੰਘ ਗੁਰੂ ਨੇ ਸਾਂਝੇ ਰੂਪ ਵਿਚ ਕੀਤਾ। ਉਕਤ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜ ਕੇ ਨੌਜਵਾਨਾਂ ਨੂੰ ਪਾਰਟੀ ਦੇ ਨੌਜਵਾਨ ਵਿੰਗ ਵਿਚ ਸ਼ਾਮਿਲ ਹੋ ਕੇ ਪੰਜਾਬ ਦੇ ਹੱਕਾਂ, ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਕਿਹਾ। ਇਸ ਮੌਕੇ ਪਿੰਡ ਹਰਰਾਏਪੁਰ ਦੇ ਨੌਜਵਾਨ ਸਿਮਰਜੀਤ ਸਿੰਘ ਨੂੰ ਪਿੰਡ ਦਾ ਇਕਾਈ ਪ੍ਰਧਾਨ ਵੀ ਬਣਾਇਆ। ਉਨ੍ਹਾਂ ਕਾਂਗਰਸ ਅਤੇ ‘ਆਪ’ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਅਕਾਲੀ ਆਗੂਆਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਜਵਾਬਦੇਹ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਢੇ ਚਾਰ ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੀਤੇ ਗਏ ਕੰਮਾਂ ਜਾਂ ਸਕੀਮਾਂ ਦਾ ਕੋਈ ਪਰੂਫ਼ ਨਹੀਂ ਦਿੱਤਾ, ਸਗੋਂ ਪਾਰਟੀ ਨੂੰ ਬਦਨਾਮ ਕਰਨ ਦੀ ਹੀ ਗੱਲ ਕਰਦਾ ਹੈ। ਉਨ੍ਹਾਂ ਹਰਸਿਮਰਤ ਕੌਰ ਬਾਦਲ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਤੁਸੀਂ ਚਾਰ ਵਾਰੀ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚੋਂ ਜਿਤਾਇਆ ਸੀ ਅਤੇ ਹਲਕੇ ਵਿਚ ਵਿਕਾਸ ਕਰਵਾਇਆ ਸੀ, ਹੁਣ ਤੁਸੀਂ ਫ਼ਿਰ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਜ਼ੋਰ ਦਿੱਤਾ। ਇਸ ਮੌਕੇ ਅਮਰਜੀਤ ਜੰਡਾਂਵਾਲਾ, ਜਗਮੀਤ ਸਿੰਘ ਸਾਬਕਾ ਸਰਪੰਚ ਹਰਰਾਏਪੁਰ, ਹਰਮੀਤ ਸਿੰਘ ਜੰਡਾਂਵਾਲਾ ਕੌਮੀ ਜ/ਸੱਕਤਰ ਯੂਥ ਅਕਾਲੀ ਦਲ (ਬ), ਵਰਿੰਦਰਪਾਲ ਸਿੰਘ ਬੌਬੀ, ਤੋਗਾ ਸਿੰਘ ਨੰਬਰਦਾਰ, ਰਾਜਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਤ ਰਵਿਦਾਸ ਸਮਾਜ ਭਲਾਈ ਕਲੱਬ ਬੱਲ੍ਹੋ ਨੇ ਸਕੂਲੀ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਜਸਕਰਨ ਸਿੰਘ ਗਹਿਰੀ ਬੁੱਟਰ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਲਾਏ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ
Ad Position 24