ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ- ਡਿਪਟੀ ਕਮਿਸ਼ਨਰ
ਬਠਿੰਡਾ, 15 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਚੱਲ ਰਹੇ ਖਰੀਫ਼ ਮੰਡੀਕਰਨ ਸੀਜਨ ਦੌਰਾਨ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਅਤੇ ਫ਼ਸਲ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੋਣ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਮਦਦ ਮਿਲੇਗੀ।
ਬਠਿੰਡਾ, 15 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਚੱਲ ਰਹੇ ਖਰੀਫ਼ ਮੰਡੀਕਰਨ ਸੀਜਨ ਦੌਰਾਨ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਅਤੇ ਫ਼ਸਲ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੋਣ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਦਿਆਂ ਆਪਣੀ ਫ਼ਸਲ ਮੰਡੀਆਂ ਵਿਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।