15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕੋਟਸ਼ਮੀਰ ਕੈਂਚੀਆਂ ’ਤੇ ਧਰਨਾ

ਕੋਟਫੱਤਾ, 15 ਅਕਤੂਬਰ (ਰਣਜੀਤ ਸਿੰਘ ਬੁੱਟਰ)- ਮਾਨਸਾ ਸ਼ਹਿਰ ਦੇ ਇਕ ਮੈਡੀਕਲ ਸੰਚਾਲਕ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕੀਤੇ ਕਤਲ ਦੇ ਵਿਰੋਧ ਵਿਚ ਨਗਰ ਕੋਟਸ਼ਮੀਰ ਦੀ ਨਗਰ ਪੰਚਾਇਤ, ਨਗਰ ਦੇ ਹੋਰ ਮੁਹਤਬਰਾਂ ਅਤੇ ਪਰਮਿੰਦਰ ਸਿੰਘ ਝੋਟਾ ਨੂੰ ਪਿਆਰ ਕਰਨ ਵਾਲੇ ਲੋਕਾਂ ਵਲੋਂ ਮਾਨਸਾ ਤਲਵੰਡੀ ਸਾਬੋ ਕੈਂਚੀਆਂ ‘ਤੇ ਧਰਨਾ ਲਗਾਇਆ ਗਿਆ। ਇਹ ਧਰਨਾ ਸਮੁੱਚੇ ਨਗਰ ਵੱਲੋਂ ਸਿਆਸੀ ਪਾਰਟੀਆਂ ਤੋਂ ਉੱਪਰ ਉੱਠ ਕੇ ਲਗਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੇ ਇਕਜੁੱਟਤਾ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 16-10-2026
ਕੋਟਫੱਤਾ, 15 ਅਕਤੂਬਰ (ਰਣਜੀਤ ਸਿੰਘ ਬੁੱਟਰ)- ਮਾਨਸਾ ਸ਼ਹਿਰ ਦੇ ਇਕ ਮੈਡੀਕਲ ਸੰਚਾਲਕ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕੀਤੇ ਕਤਲ ਦੇ ਵਿਰੋਧ ਵਿਚ ਨਗਰ ਕੋਟਸ਼ਮੀਰ ਦੀ ਨਗਰ ਪੰਚਾਇਤ, ਨਗਰ ਦੇ ਹੋਰ ਮੁਹਤਬਰਾਂ ਅਤੇ ਪਰਮਿੰਦਰ ਸਿੰਘ ਝੋਟਾ ਨੂੰ ਪਿਆਰ ਕਰਨ ਵਾਲੇ ਲੋਕਾਂ ਵਲੋਂ ਮਾਨਸਾ ਤਲਵੰਡੀ ਸਾਬੋ ਕੈਂਚੀਆਂ ‘ਤੇ ਧਰਨਾ ਲਗਾਇਆ ਗਿਆ। ਇਹ ਧਰਨਾ ਸਮੁੱਚੇ ਨਗਰ ਵੱਲੋਂ ਸਿਆਸੀ ਪਾਰਟੀਆਂ ਤੋਂ ਉੱਪਰ ਉੱਠ ਕੇ ਲਗਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੇ ਇਕਜੁੱਟਤਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਵੀ ਧਰਨੇ ਵਿਚ ਹਾਜ਼ਰੀ ਲਗਵਾਈ। ਧਰਨੇ ਦੌਰਾਨ ਲੋਕਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦਾ ਕਤਲ ਕੋਈ ਆਮ ਕਤਲ ਨਹੀਂ ਬਲਕਿ ਨਸ਼ੇ ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾਇਆ ਗਿਆ ਹੈ ਜਿਸ ਵਿਚ ਸਰਕਾਰ ਵੀ ਜ਼ਿੰਮੇਵਾਰ ਹੈ। ਧਰਨੇ ਵਿਚ ਸ਼ਾਮਲ ਲੋਕਾਂ ਨੇ ਕਿਹਾ ਕਿ ਇਨਸਾਫ਼ ਦੀ ਮੰਗ ਕਿਸੇ ਪਾਰਟੀ ਜਾਂ ਜਥੇਬੰਦੀ ਦੀ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਸਾਂਝੀ ਆਵਾਜ਼ ਹੈ।
Ad Position 22
No active advertisement
ਪਿਛਲੀ ਖ਼ਬਰ ‘ਪਰਵਿੰਦਰ ਸਿੰਘ ਝੋਟਾ ਕਤਲ ਕਾਂਡ’ ਵੱਖ-ਵੱਖ ਥਾਵਾਂ ’ਤੇ ਲੋਕਾਂ ਵਲੋਂ ਜ਼ੋਰਦਾਰ ਰੋਸ ਵਿਖਾਵੇ ਪੰਜਾਬ ਬੰਦ ਦੇ ਸੱਦੇ ਤਹਿਤ... ਅਗਲੀ ਖ਼ਬਰ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ- ਡਿਪਟੀ ਕਮਿਸ਼ਨਰ
Ad Position 24