15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਰਗਰਮੀਆਂ ਕੀਤੀਆਂ ਤੇਜ਼

ਸੁਲਤਾਨਵਿੰਡ, 15 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਢਾਂਚੇ ਨੂੰ ਸਰਗਰਮ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਬਣਾਈ ਰੱਖਣ ਦੇ ਮਕਸਦ ਨਾਲ ਪਿੰਡ ਸੁਲਤਾਨਵਿੰਡ ਸਥਿਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹਲਕਾ ਦੱਖਣੀ ਤੋਂ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਨੂੰ ਵਿਧਾਨ ਸਭਾ ਹਲਕਾ ਦੱਖਣੀ ਦੀ ਜ਼ਿੰਮੇਵਾਰੀ ਮਿਲਣ ਦੌਰਾਨ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 16-10-2026
ਸੁਲਤਾਨਵਿੰਡ, 15 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਢਾਂਚੇ ਨੂੰ ਸਰਗਰਮ ਕਰਨ ਅਤੇ ਵਰਕਰਾਂ ਨਾਲ ਤਾਲਮੇਲ ਬਣਾਈ ਰੱਖਣ ਦੇ ਮਕਸਦ ਨਾਲ ਪਿੰਡ ਸੁਲਤਾਨਵਿੰਡ ਸਥਿਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹਲਕਾ ਦੱਖਣੀ ਤੋਂ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਨੂੰ ਵਿਧਾਨ ਸਭਾ ਹਲਕਾ ਦੱਖਣੀ ਦੀ ਜ਼ਿੰਮੇਵਾਰੀ ਮਿਲਣ ਦੌਰਾਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਪਹਿਲਵਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਤਾਕਤ ਉਸ ਦੇ ਜਥੇਬੰਦਕ ਢਾਂਚੇ ਅਤੇ ਵਰਕਰਾਂ ਦੀ ਮਿਹਨਤ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਸੁਰਜੀਤ ਸਿੰਘ ਪਹਿਲਵਾਨ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹੈ ਕਿ ਆਗੂ ਅਤੇ ਵਰਕਰ ਆਪਸੀ ਸਹਿਯੋਗ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਸਮਝਣ। ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹੋਈ ਇਸ ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ, ਆਪਸੀ ਏਕਤਾ ਅਤੇ ਲੋਕਾਂ ਨਾਲ ਰਾਬਤਾ ਬਹੁਤ ਮਹੱਤਵਪੂਰਨ ਹਨ । ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਲਈ ਵਰਕਰਾਂ ਦੀ ਭੂਮਿਕਾ ਅਹਿਮ ਰਹੇਗੀ। ਸ਼ੋ੍ਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਮੁਨੀਸ਼ ਕੁਮਾਰ ਮੰਨੂੰ, ਸੁਪਿੰਦਰ ਜੀਤ ਸਿੰਘ, ਰਾਣਾ ਪਲਵਿੰਦਰ ਸਿੰਘ, ਨਰਿੰਦਰ ਸਿੰਘ ਕੰਬੋਜ, ਗੁਰਬੀਰ ਸਿੰਘ, ਪ੍ਰਿਤਪਾਲ ਸਿੰਘ ਲਾਲੀ, ਸੁਰਿੰਦਰ ਸਿੰਘ ਸੁਲਤਾਨਵਿੰਡ, ਤਰਵਿੰਦਰ ਸਿੰਘ ਮੋਨੂੰ, ਕਰਨਬੀਰ ਸਿੰਘ ਨਾਗਰਾ, ਕੁਲਦੀਪ ਸਿੰਘ ਪੰਡੋਰੀ, ਕੁਲਦੀਪ ਕੁਮਾਰ ਸ਼ਾਹ , ਜਰਮਨਜੀਤ ਸਿੰਘ ਸੁਲਤਾਨਵਿੰਡ, ਹਰਪਾਲ ਸਿੰਘ ਚਾਹਲ, ਗੁਰਮੀਤ ਸਿੰਘ ਸੁਰਸਿੰਘ, ਸੁਲਤਾਨ ਸਿੰਘ, ਗੁਰਦਿਆਲ ਸਿੰਘ ਭੁੱਲਰ, ਅਮਰ ਸਿੰਘ ਭੰਗੂ, ਸੁਖਜੀਤ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ ਬਿੱਟੂ, ਸਤਬੀਰ ਸਿੰਘ ਜੱਜ, ਕਰਨੈਲ ਸਿੰਘ ਬਜਾਜ, ਪੂਰਨ ਸਿੰਘ ਮੱਤੇਵਾਲ, ਜੋਬਨਜੀਤ ਸਿੰਘ, ਸਰਬਜੀਤ ਸਿੰਘ ਆਈਡੀਆ, ਮਨਮੋਹਨ ਸਿੰਘ ਲਾਟੀ, ਗੁਰਮੇਜ ਸਿੰਘ ਬੱਬੀ, ਸਤਿੰਦਰ ਜੋਨੀ, ਅੰਗਰੇਜ ਸਿੰਘ, ਦਿਲਬਾਗ ਸਿੰਘ, ਬੀਬੀ ਜਗਰੂਪ ਕੌਰ, ਬੀਬੀ ਕੁਲਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਜਿ: ਰਾਮਪੁਰਾ ਫੂਲ ਵਲੋਂ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਪੰਜਾਬ ਬੰਦ ਦੌਰਾਨ ਲਹਿਰਾ ਬੇਗਾ ਟੋਲ ਪਲਾਜ਼ਾ ’ਤੇ ਧਰਨਾ ਲਾ ਕੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਕੀਤਾ ਜਾਮ
Ad Position 24