15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਜਿ: ਰਾਮਪੁਰਾ ਫੂਲ ਵਲੋਂ ਮਹੀਨਾਵਾਰ ਮੀਟਿੰਗ

ਰਾਮਪੁਰਾ ਫੂਲ, 15 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ: ਬਲਾਕ ਰਾਮਪੁਰਾ ਫੂਲ ਵਲੋਂ ਸ਼ਹੀਦ ਅਧਿਆਪਕ ਯਾਦਗਾਰੀ ਹਾਲ ਰਾਮਪੁਰਾ ਫੂਲ ਵਿਖੇ ਇਕ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਚਾਉਕੇ ਦੀ ਦੇਖ ਰੇਖ ਵਿਚ ਹੋਈ, ਜਿਸ ਵਿਚ ਪਿਛਲੇ ਦਿਨੀਂ ਜੋ ਨਸ਼ੇ ਦੇ ਖਿਲਾਫ਼ ਲੜਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਇਕ ਮੈਡੀਕਲ ਵਾਲੇ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਦਾ ਜਥੇਬੰਦੀ ਸਖ਼ਤ ਸ਼ਬਦਾਂ ਵਿਚ ਪੰਜਾਬ ਸਰਕਾਰ ਤੇ ਮੈਡੀਕਲ ਵਾਲੇ ਦੀ ਨਿੰਦਾ ਕਰਦੀ ਹੈ। ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਕਾਤਲ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

Ad Position 21
No active advertisement
ਅਜੀਤ ਡੈਸਕ 16-10-2026
ਰਾਮਪੁਰਾ ਫੂਲ, 15 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ: ਬਲਾਕ ਰਾਮਪੁਰਾ ਫੂਲ ਵਲੋਂ ਸ਼ਹੀਦ ਅਧਿਆਪਕ ਯਾਦਗਾਰੀ ਹਾਲ ਰਾਮਪੁਰਾ ਫੂਲ ਵਿਖੇ ਇਕ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਚਾਉਕੇ ਦੀ ਦੇਖ ਰੇਖ ਵਿਚ ਹੋਈ, ਜਿਸ ਵਿਚ ਪਿਛਲੇ ਦਿਨੀਂ ਜੋ ਨਸ਼ੇ ਦੇ ਖਿਲਾਫ਼ ਲੜਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਇਕ ਮੈਡੀਕਲ ਵਾਲੇ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਦਾ ਜਥੇਬੰਦੀ ਸਖ਼ਤ ਸ਼ਬਦਾਂ ਵਿਚ ਪੰਜਾਬ ਸਰਕਾਰ ਤੇ ਮੈਡੀਕਲ ਵਾਲੇ ਦੀ ਨਿੰਦਾ ਕਰਦੀ ਹੈ। ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਕਾਤਲ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ੇ ਦੇ ਕੋਹੜ ਨੂੰ ਪੰਜਾਬ ਵਿਚੋਂ ਖ਼ਤਮ ਕਰਨ ਲਈ ਸਖਤ ਤੋਂ ਸਖਤ ਕਦਮ ਚੁੱਕਣੇ ਚਾਹੀਦੇ ਹਨ ਤੇ ਸਖ਼ਤ ਕਨੂੰਨ ਬਨਾਉਣੇ ਚਾਹੀਦੇ ਹਨ ਤਾਂ ਕਿ ਨੌਜਵਾਨ ਮੌਤ ਦੇ ਮੂੰਹ ਵਿਚੋਂ ਜਾਣ ਤੋਂ ਬਚ ਜਾਣ। ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੀ ਨਸ਼ਾ ਵੇਚਣ ਵਾਲੀਆਂ ਦੇ ਹਮੇਸ਼ਾ ਖਿਲਾਫ਼ ਰਹੀ ਹੈ ਤੇ ਨਸ਼ਿਆਂ ਦੇ ਖਿਲਾਫ਼ ਪੂਰੇ ਪੰਜਾਬ ਵਿਚ ਬਹੁਤ ਰੈਲੀਆਂ ਵੀ ਕੀਤੀਆਂ ਗਈਆਂ। ਅੱਜ ਦੀ ਇਸ ਮੀਟਿੰਗ ਵਿਚ ਭਾਰੀ ਗਿਣਤੀ ਵਿਚ ਡਾਕਟਰ ਸਾਥੀ ਹਾਜ਼ਰ ਸਨ। ਇਸ ਮੌਕੇ ਡਾ: ਜਗਤਾਰ ਸਿੰਘ ਫੂਲ, ਡਾ: ਜਗਵਿੰਦਰ ਸਿੰਘ ਮਹਿਰਾਜ, ਹਰਜਿੰਦਰ ਸਿੰਘ ਭਾਈਰੂਪਾ, ਗੁਰਦੀਪ ਸਿੰਘ ਭੋਲਾ, ਡਾ: ਰਵੇਲ ਸਿੰਘ, ਕੌਰ ਸਿੰਘ, ਹਰਵਿੰਦਰ ਸਿੰਘ, ਇਕਬਾਲ ਸਿੰਘ, ਦਰਸ਼ਨ ਮਾਨ, ਹਰਜਿੰਦਰ ਸਿੰਘ ਮਹਿਰਾਜ, ਰਾਜਿੰਦਰ ਕੁਮਾਰ, ਡਾ: ਮਲਕੀਤ ਸਿੰਘ, ਪ੍ਰੈਸ ਸਕੱਤਰ ਮਨਜੀਤ ਸਿੰਘ ਫੂਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਬੰਦ ਦਾ ਸਮਰਥਨ ਰੋਸ ਮੁਜ਼ਾਹਰਾ ਕਰਕੇ ਦਿੱਤਾ ਧਰਨਾ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਰਗਰਮੀਆਂ ਕੀਤੀਆਂ ਤੇਜ਼
Ad Position 24