ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਫੂਕ ਨਿਕਲੀ- ਬਹਿਣੀਵਾਲ
ਬਠਿੰਡਾ, 16 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਐਡਵੋਕੇਟ ਰਘਵੀਰ ਸਿੰਘ ਬਹਿਣੀਵਾਲ ਨੇ ਮਾਨਸਾ ਦੇ ਨਸ਼ਿਆਂ ਖ਼ਿਲਾਫ਼ ਲੜਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਬੰਦ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਚਲਾਇਆ ਜਾ ਰਿਹਾ ਹੈ ਪਰ ਦੂਜੇ ਪਾਸੇ ਨਸ਼ਾ ਤਸਕਰਾਂ ਵਲੋਂ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਫੂਕ ਨਿਕਲੀ ਗਈ ਹੈ।
ਅਜੀਤ ਡੈਸਕ
17-10-2026