17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

ਸੰਗਤ ਮੰਡੀ , 16 ਅਕਤੂਬਰ ( ਸੁਖਤੇਜ ਧਾਲੀਵਾਲ )- ਬਠਿੰਡਾ - ਬੀਕਾਨੇਰ ਰੇਲਵੇ ਲਾਈਨ ‘ ਤੇ ਪੈਂਦੇ ਪਿੰਡ ਪਥਰਾਲਾ ਵਿਖੇ ਅੱਜ ਸਵੇਰੇ ਰੇਲ ਗੱਡੀ ਦੀ ਲਪੇਟ ‘ ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਨਗਿੰਦਰ ਸਿੰਘ (40) ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਪਥਰਾਲਾ ਵਜੋਂ ਹੋਈ ਹੈ ।

Ad Position 21
No active advertisement
ਅਜੀਤ ਡੈਸਕ 17-10-2026
ਸੰਗਤ ਮੰਡੀ , 16 ਅਕਤੂਬਰ ( ਸੁਖਤੇਜ ਧਾਲੀਵਾਲ )- ਬਠਿੰਡਾ - ਬੀਕਾਨੇਰ ਰੇਲਵੇ ਲਾਈਨ ‘ ਤੇ ਪੈਂਦੇ ਪਿੰਡ ਪਥਰਾਲਾ ਵਿਖੇ ਅੱਜ ਸਵੇਰੇ ਰੇਲ ਗੱਡੀ ਦੀ ਲਪੇਟ ‘ ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਨਗਿੰਦਰ ਸਿੰਘ (40) ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਪਥਰਾਲਾ ਵਜੋਂ ਹੋਈ ਹੈ । ਡੱਬਵਾਲੀ ਐਂਬੂਲੈਂਸ ਸੇਵਾ ਟਰੱਸਟ ਦੇ ਵਲੰਟੀਅਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 11:30 ਵਜੇ ਵਾਪਰੀ । ਘਟਨਾ ਦੀ ਸੂਚਨਾ ਮਿਲਣ ‘ ਤੇ ਉਹ ਰੇਲਵੇ ਪੁਲਿਸ ਦੀ ਮੌਜੂਦਗੀ ਵਿਚ ਮੌਕੇ ‘ ਤੇ ਪਹੁੰਚੇ ਅਤੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੀ ਮੋਰਚਰੀ ਵਿਚ ਪਹੁੰਚਾਇਆ । ਉਨ੍ਹਾਂ ਦੱਸਿਆ ਕਿ ਰੇਲਵੇ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ ਤੇ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ । ਫਿਲਹਾਲ ਵਿਅਕਤੀ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਨੇ ਗੋਨਿਆਣਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਸੁਖਦੇਵ ਸਿੰਘ ਫਰਵਾਹੀ ਭਾਜਪਾ ਦੇ ਸੂਬਾਈ ਕਾਰਜਕਾਰੀ ਮੈਂਬਰ ਨਿਯੁਕਤ
Ad Position 24